Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਨੌਜਵਾਨਾਂ ਸੁਨੇਹਾ

‘ਦ ਖਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾਂ ਦਿਹਾੜੇ ਮੌਕੇ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਥਾਪਨਾਂ ਦਿਵਸ ਦੀ ਵਧਾਈ ਦਿੱਤੀ ਅਤੇ ਨੌਜਵਾਨਾਂ ਅਤੇ ਸਮੁੱਚੀ ਸਿੱਖ ਕੌਮ ਨੂੰ ਆਦੇਸ਼ ਜਾਰੀ ਹੈ ਕਿ ਜੇਕਰ ਸੋਸ਼ਲ ਮੀਡੀਆਂ ਦੇ ਜ਼ਰੀਏ ਉਹਨਾਂ ਕੋਲ ਸਾਡੇ ਧਰਮ ਜਾਂ ਸਿੱਖ ਸੰਸਥਾਵਾਂ ਦੇ ਖਿਲਾਫ ਕੋਈ ਵੀ ਚੀਜ਼ ਪਹੁੰਚਦੀ ਹੈ ਤਾਂ ਸਭ ਤੋਂ ਪਹਿਲਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕੀਤੀ ਜਾਵੇ ਫੇਰ ਹੀ ਉਸ ਵੀਡੀਓ ਨੂੰ ਅੱਗੇ ਸ਼ੇਅਰ ਕੀਤਾ ਜਾਵੇ।

ਉਹਨਾਂ ਕਿਹਾ ਕਿ ਕੁੱਝ ਲੋਕ ਸਾਡੇ ਸਿਧਾਤਾਂ ਦੀ ਭੰਨਤੋੜ ਕਰ ਰਹੇ ਹਨ ਇਸ ਲਈ ਸਾਨੂੰ ਸਾਡੇ ਧਰਮ ਅਤੇ ਸੰਸਥਾਵਾਂ ਨੂੰ ਵਿਵਾਦਾ ਤੋਂ ਬਚਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦਾ ਵਿਰੋਧ ਕਰਨ ਵਾਲਿਆਂ ਦਾ ਸਾਥ ਦੇਣ ਦੀ ਥਾਂ ਉਨ੍ਹਾਂ ਦਾ ਸਮੂਹਿਕ ਰੂਪ ਵਿੱਚ ਵਿਰੋਧ ਕੀਤਾ ਜਾਵੇ।

ਇਸ ਤੋਂ ਇਲਾਵਾਂ ਜਥੇਦਾਰ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਵੱਲੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ‘ਤੇ ਪਾਕਿ ਸਰਕਾਰ ਦੀ ਸ਼ਲਾਘਾ ਕੀਤੀ ਹੈ। ਉਹਨਾਂ ਭਾਰਤ ਸਰਕਾਰ ਨੂੰ ਵੀ ਆਖਿਆ ਹੈ ਕਿ ਭਾਰਤ ਵਾਲੇ ਪਾਸਿਓ ਵੀ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਦਿਵਸ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ।