The Khalas Tv Blog Punjab ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਕੀਤਾ ਐਲਾਨ
Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਕੀਤਾ ਐਲਾਨ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਮੈਂਬਰਾਂ ਦੀ ਸਬ ਕਮੇਟੀ ਬਣਾਏ ਜਾਣ ਦਾ ਐਲਾਨ ਕੀਤਾ ਹੈ,ਜੋ ਕੀ ਇਸ ਗੱਲ ਦੀ ਜਾਂਚ ਕਰੇਗੀ ਕਿ ਕੀ ਧਰਨੇ ,ਰੋਸ ਮੁਜਾਹਰਿਆਂ ਤੇ ਕਬਜੇ ਵਾਲੀਆਂ ਜਗਾਵਾਂ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦੇ ਨਾਲ ਉਹਨਾਂ ਦੇ ਮਾਨ-ਸਨਮਾਨ ਤੇ ਮਰਿਆਦਾ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੈ ?

ਇਸ ਸੰਬੰਧ ਵਿੱਚ ਜਾਂਚ ਕਰਨ ਲਈ ਹੀ ਇਹ ਕਮੇਟੀ ਬਣਾਈ ਗਈ ਹੈ। ਇਸ ਵਿੱਚ 15 ਮੈਂਬਰ ਹੋਣਗੇ ਤੇ ਇਹ ਮੈਂਬਰ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਵਿਦਵਾਨਾਂ ਵਿੱਚੋਂ ਲਏ ਜਾਣਗੇ । ਇਹ ਸਬ ਕਮੇਟੀ 15 ਦਿਨਾਂ ਚ ਆਪਣੀ ਰਿਪੋਰਟ ਦੇ ਦੇਵੇਗੀ ਤੇ ਉਸ ਤੋਂ ਬਾਅਦ ਪੰਜ ਸਿੰਘ ਸਹਿਬਾਨ ਰਿਪੋਰਟ ‘ਤੇ ਆਖਰੀ ਫੈਸਲਾ ਲੈਣਗੇ।

ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿਖੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਰਿਹਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਕੇ ਥਾਣੇ ਦਾ ਘਿਰਾਓ ਕੀਤਾ ਗਿਆ ਸੀ। ਜਿਸਦੀ ਵਿਰੋਧੀ ਧਿਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਈ ਸਵਾਲ ਵੀ ਉੱਠੇ ਹਨ। ਜਿਸ ਮਗਰੋਂ ਹੁਣ ਇਸ ਮਾਮਲੇ ਵਿੱਚ ਪਾਲਕੀ ਸਾਹਿਬ ਥਾਣੇ ਅਤੇ ਧਰਨੇ ਪ੍ਰਦਰਸ਼ਨਾਂ ਵਿੱਚ ਲੈ ਕੇ ਜਾਣ ਬਾਰੇ ਸ਼੍ਰੋਮਣੀ ਕਮੇਟੀ ਨੇ ਇੱਕ ਸਬ ਕਮੇਟੀ ਗਠਿਤ ਕੀਤੀ ਹੈ। ਜਿਸ ਨੇ ਇਸ 15 ਦਿਨਾਂ ਵਿੱਚ ਆਪਣੀ ਜਾਂਚ ਪੂਰੀ ਕਰ ਕੇ ਰਿਪੋਰਟ ਦੇਣੀ ਹੈ ।

 

 

Exit mobile version