The Khalas Tv Blog Khetibadi ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਚਿੰਤਾ
Khetibadi Punjab Religion

ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਈ ਚਿੰਤਾ

ਮੁਹਾਲੀ : ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ।  ਜਿਨਾਂ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਸ੍ਰੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ।

ਉਹਨਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਉਹਨਾਂ ਦੀ ਸਿਹਤ ਬੇਹੱਦ ਜਰੂਰੀ ਹੈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਜਲਦ ਉਹਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ  ਕਿਸਾਨੀ ਦੀਆਂ ਜਾਇਜ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਜਿਸ ਤਰ੍ਹਾਂ ਉਹ ਲਗਾਤਾਰ ਮਰਨ ਵਰਤ ਤੇ ਬੈਠੇ ਹਨ ਉਹਨਾਂ ਦੀ ਸਿਹਤ ਦਿਨ ਬਰ ਦਿਨ ਡਾਊਨ ਹੋ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ ਸਰਕਾਰਾਂ ਨੂੰ ਜਲਦ ਤੋਂ ਜਲਦ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਇਨਸਾਨ ਦੀ ਜ਼ਿੰਦਗੀ ਨਾ ਖਤਮ ਹੋ ਜਾਏ।

ਇਹ ਵੀ ਪੜ੍ਹੋ – ਅਡਾਨੀ ਤੇ ਚਰਚਾ ਨਹੀਂ ਛੱਡਾਗੇ! 12ਵੇਂ ਦਿਨ ਵੀ ਨਹੀਂ ਚੱਲੀ ਸੰਸਦ

Exit mobile version