‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ। ਚੰਡੀਗੜ੍ਹ ਦੀ ਇੱਕ ਅਦਾਲਤ ਵੱਲੋਂ ਉਨ੍ਹਾਂ ਨੂੰ 15 ਸਾਲ ਪਹਿਲਾਂ ਅੱਠ ਹੋਰ ਦੋਸ਼ੀਆਂ ਸਮੇਤ ਸਜ਼ਾ ਸੁਣਾਈ ਸੀ। ਰਾਜੋਆਣਾ ਉੱਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੂੰ ਬੰ ਬ ਧਮਾ ਕੇ ਵਿੱਚ ਕਤ ਲ ਕਰਨ ਦਾ ਦੋਸ਼ ਹੈ।
