‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਭਾਜਪਾ ਆਗੂ ਤੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਪਿੰਡ ਮੂਸਾ ਵਿਖੇ ਪਹੁੰਚ ਕੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਕੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋ ਲੀਆਂ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਸਿੱਧੂ ਆਪਣੀ ਥਾਰ ਕਾਰ ‘ਚ ਪਿੰਡ ਤੋਂ ਬਾਹਰ ਜਾ ਰਹੇ ਸਨ ਕਿ ਰਸਤੇ ‘ਚ 3 ਵਾਹਨਾਂ ਨੇ ਉਨ੍ਹਾਂ ‘ਤੇ ਹਮ ਲਾ ਕਰ ਦਿੱਤਾ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ 424 ਹਸਤੀਆਂ ਨੂੰ ਦਿੱਤੀ ਪੁਲਿਸ ਸੁਰੱਖਿਆ ਨੂੰ ਘਟਾਇਆ ਗਿਆ ਸੀ ਜਿਸ ਤੋਂ ਅਗਲੇ ਹੀ ਦਿਨ ਇਹ ਘ ਟਨਾ ਵਾਪਰ ਗਈ।