Punjab Religion

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 6 ਅਗਸਤ ਨੂੰ ਸਵੇਰੇ 9 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਇਤਰਾਜ਼ਯੋਗ ਪ੍ਰੋਗਰਾਮ ਕਾਰਨ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿੱਚ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਉਨ੍ਹਾਂ ਨੂੰ ਈ-ਮੇਲ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਵਿਦੇਸ਼ ਹੋਣ ਕਾਰਨ 12 ਅਗਸਤ ਤੋਂ ਬਾਅਦ ਪੇਸ਼ੀ ਲਈ ਸੱਦੇ ਜਾਣਗੇ। (160 ਸ਼ਬਦ)