‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋ ਰਹੇ ਧਰਮ ਪਰਿਵਰਤਨ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਧਰਮ ਪਰਿਵਰਤਨ ਸਿੱਖ ਧਰਮ ‘ਤੇ ਹਮਲਾ ਹੈ। ਸਰਹੱਦੀ ਇਲਾਕਿਆਂ ਵਿੱਚ ਇਸਾਈ ਮਿਸ਼ਨਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕੋਲ ਅਜਿਹੀਆਂ ਰਿਪੋਰਟਾਂ ਪਹੁੰਚ ਰਹੀਆਂ ਹਨ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਵੀ ਕੀਤੀ ਹੈ। ਦਰਅਸਲ, ਸ਼੍ਰੋਮਣੀ ਕਮੇਟੀ ਨੇ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਘਰਿ ਘਰਿ ਅੰਦਰਿ ਧਰਮਸਾਲ’ ਮੁਹਿੰਮ ਸ਼ੁਰੂ ਕੀਤੀ ਹੈ। ਜਥੇਦਾਰ ਨੇ ਸਾਰੀ ਸਿੱਖ ਸੰਗਤ ਨੂੰ ਇਸ ਮੁਹਿੰਮ ਨੂੰ ਬਲ ਦੇਣ ਦੀ ਅਪੀਲ ਕੀਤੀ ਹੈ।

Related Post
India, International, Punjab, Religion
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ
July 18, 2025