The Khalas Tv Blog India ਜਥੇਦਾਰ ਹਰਪ੍ਰੀਤ ਸਿੰਘ ਦਾ ਕਾਂਗਰਸੀ ਆਗੂ ਨੂੰ ਜਵਾਬ
India Punjab Religion

ਜਥੇਦਾਰ ਹਰਪ੍ਰੀਤ ਸਿੰਘ ਦਾ ਕਾਂਗਰਸੀ ਆਗੂ ਨੂੰ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਕਾਂਗਰੀਸ ਆਗੂ ਸਿੰਘਵੀ ਨੂੰ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਭਿਸ਼ੇਕ ਸਿੰਘਵੀ ਟਵੀਟ ਕਰਕੇ ਆਖ ਰਹੇ ਨੇ ਕਿ “ਸ੍ਰੀ ਅੰਮ੍ਰਿਤਸਰ ਸਾਹਿਬ ਬੇਅਦਬੀ ਕਰਨ ਵਾਲੇ ਨੂੰ ਮਾਰਨ ਵਾਲਿਆਂ ਤੇ ਸਖਤ ਐਕਸ਼ਨ ਹੋਣਾ ਚਾਹੀਦਾ ਹੈ”। ਪਰ ਅਸੀਂ ਇਹ ਦਸਣਾ ਚਾਹੁੰਦੇ ਹਾਂ 1947 ਤੋਂ ਬਾਅਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਸਿੱਖ ਮਰਿਯਾਦਾ, ਸਿੱਖ ਧਰਮ ਅਸਥਾਨਾਂ, ਸਿੱਖ ਇਤਿਹਾਸ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹਮਲੇ ਕਰਕੇ ਤੇ ਸਰਕਾਰੀ ਸਰਪ੍ਰਸਤੀ ਹੇਠ ਇਨ੍ਹਾਂ ਹਮਲਾਵਰ ਦੋਖੀਆਂ ਨੂੰ ਸਜਾ ਦੇਣ ਦੀ ਜਗਾ ਪੁਸ਼ਤਪਨਾਹੀ ਕਰਕੇ ਬਚਾਉਣ ਦੀਆਂ ਕੋਸ਼ਿਸ਼ਾਂ ਨੇ ਸਿੱਖ ਕੌਮ ਨੂੰ ਮਾਨਸਿਕ ਪ੍ਰੇਸ਼ਾਨੀ ਦਿੱਤੀ ਹੈ। ਅਹਿਮ ਸੁਆਲ ਇਹ ਹੈ ਕਿ ਸੰਗਤ ਵਲੋਂ ਦੋਸ਼ੀ ਨੂੰ ਮਾਰਨ ਤੱਕ ਦੀ ਨੌਬਤ ਹੀ ਕਿਉਂ ਆਈ? ਜਦੋਂ ਕਨੂੰਨ ਦਾ ਰਾਜ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾ ਦੇ ਕੇ ਸਿੱਖਾਂ ਨੂੰ ਇਨਸਾਫ ਦੇਣ ਤੋਂ ਅਸਮਰੱਥ ਰਿਹਾ ਤਾਂ ਵਲੂੰਧਰੇ ਹਿਰਦੇ ਚੁੱਕੀ ਫਿਰਦੇ ਸਿੱਖ ਕੀ ਕਰਨ? 84 ਦੀ ਨਸਲਕੁਸ਼ੀ ਲਈ ਇਨਸਾਫ ਉਡੀਕਦੇ ਜਹਾਨੋ ਤੁਰ ਗਏ ਸਿੱਖਾਂ ਦੇ ਵਾਰਸ ਅਤੇ ਜਿੰਦਗੀ ਦੇ ਆਖਰੀ ਸਾਹ ਗਿਣ ਰਹੇ ਸਿੱਖ ਕੀ ਕਰਨ? ਇਹ ਵੀ ਅਭਿਸ਼ੇਕ ਸਿੰਘਵੀ ਨੂੰ ਦਸਣਾ ਚਾਹੀਦਾ ਹੈ।

ਦਰਅਸਲ, ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕਿਹਾ ਸੀ ਕਿ ਬੇਅਦਬੀ ਬਹੁਤ ਭਿਆਨਕ ਹੈ ਪਰ ਇੱਕ ਸੱਭਿਅਕ ਦੇਸ਼ ਵਿੱਚ ਲਿੰਚਿੰਗ ਵੀ ਘੱਟ ਭਿਆਨਕ ਨਹੀਂ ਹੈ। ਮੈਂ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਸਾਰੇ ਲੋਕਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਕੇ ਮਿਸਾਲ ਕਾਇਮ ਕੀਤੀ ਜਾਵੇ।

Exit mobile version