‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਭਾਈ ਵਰਿਆਮ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦਾ ਆਦੇਸ਼ ਦਿੱਤਾ ਹੈ। ਅਤੇ ਉਸ ਮਹਾਨ ਵਿਅਕਤੀ ਦੀ ਸਿੱਖ ਸੰਘਰਸ਼ ਲਈ ਕੀਤੀ ਗਈ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਵਰਿਆਮ ਸਿੰਘ ਜੀ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ਵਿਖੇ ਸ਼ਸ਼ੋਭਿਤ ਕਰਾਉਣ ਦੇ ਮਤੇ ਨੂੰ ਪਾਸ ਕਰਨ ਦਾ ਆਦੇਸ਼ ਕੀਤਾ ਹੈ।

file photo

 

ਭਾਈ ਵਰਿਆਮ ਸਿੰਘ ਜੋ ਵਾਹਿਗੁਰੂ ਦੇ ਭਾਣੇ ਅੰਦਰ ਅਕਾਲ ਪੁਰਖ ਵੱਲੋਂ ਬਖ਼ਸ਼ੀ ਸੁਆਮਾਂ ਦੀ ਪੂੰਜੀ ਖ਼ਰਚ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ ਅਤੇ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ੍ਹ ਵਿੱਚ ਸਿੱਖੀ ਸਿਧਾਂਤਾ ‘ਤੇ ਪ੍ਰਪੱਕਤ ਨਾਲ ਪਹਿਰਾ ਦਿੰਦਿਆਂ ਬਤੀਤ ਕੀਤਾ ਤੇ ਧਰਮ ਦੀ ਖ਼ਾਤਰ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਗਾਇਆ।