Punjab

ਨੌਜਵਾਨਾਂ ਤੇ ਔਰਤਾਂ ਦੀ ਗ੍ਰਿਫਤਾਰੀ ‘ਤੇ ਗਰਮ ਜਥੇਦਾਰ ਸ੍ਰੀ ਅਕਾਲ ਤਖਤ ! 2 ਵੱਡੇ ਫੈਸਲੇ ਸੁਣਾਏ !

ਬਿਊਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਪੁਲਿਸ ਤਲਾਸ਼ ਕਰ ਰਹੀ ਹੈ ਪਰ ਹੁਣ ਤੱਕ ਉਹ ਸਫਲ ਨਹੀਂ ਹੋ ਸਕੀ ਹੈ। ਪਰ ਇਸ ਦੌਰਾਨ ਪੰਜਾਬ ਪੁਲਿਸ ਨੇ ਅਜਿਹੇ ਕਈ ਨੌਜਵਾਨਾਂ ਅਤੇ ਔਰਤਾਂ ਨੂੰ ਹਿਰਾਸਤ ਵਿੱਚ ਜਾਂ ਫਿਰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਦਾ ਲਿੰਕ ਜਥੇਬੰਦੀ ਅਤੇ ਅੰਮ੍ਰਿਤਪਾਲ ਸਿੰਘ ਨਾ ਜੋੜਿਆ ਜਾ ਰਿਹਾ ਹੈ । ਇੰਨ੍ਹਾਂ ਸਾਰੀਆਂ ਦੇ ਨਾਲ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਖੜੇ ਹੋ ਗਏ ਹਨ ਅਤੇ 2 ਅਹਿਮ ਫੈਸਲੇ ਲਏ ਹਨ, ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਸਬ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੀ ਜ਼ਿੰਮੇਵਾਰੀ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੂੰ ਦਿੱਤੀ ਗਈ ਹੈ। ਦੂਜਾ ਇਹ ਕਮੇਟੀ ਸਾਰੇ ਪਰਿਵਾਰਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਨੂੰ ਕਾਨੂੰਨੀ ਮਦਦ ਦੇ ਨਾਲ ਪੁਲਿਸ ਦੇ ਨਾਲ ਗੱਲਬਾਤ ਵੀ ਕਰੇਗੀ ਤਾਂਕੀ ਅਜਿਹਾ ਲੋਕਾਂ ਨੂੰ ਰਿਹਾ ਕਰਵਾਇਆ ਜਾ ਸਕੇ । ਜਸਬੀਰ ਸਿੰਘ ਰੋਡੇ ਦੀ ਕਮੇਟੀ ਸਭ ਤੋਂ ਪਹਿਲਾਂ ਪਰਿਵਾਰਾਂ ਦੀ ਲਿਸਟ ਤਿਆਰ ਕਰੇਗੀ ਫਿਰ ਉਨ੍ਹਾਂ ਨੂੰ ਆਪ ਜਾ ਕੇ ਮਿਲੇਗੀ,ਪਰਿਵਾਰਾਂ ਨੂੰ ਵਧੀਆਂ ਤੋਂ ਵਧੀਆਂ ਵਕੀਲ ਕਰਕੇ ਦਿੱਤੇ ਜਾਣਗੇ,ਸਿਰਫ਼ ਇੰਨ੍ਹਾਂ ਹੀ ਨਹੀਂ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੇ ਸ੍ਰੀ ਅਕਾਲ ਤਖਤ ਵੱਲੋਂ ਨਿਰਦੇਸ਼ ਦਿੱਤੇ ਗਏ ਹਨ । ਇਸ ਤੋਂ ਪਹਿਲਾਂ NSA ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 9 ਲੋਕਾਂ ਨੂੰ ਵੀ SGPC ਕਾਨੂੰਨੀ ਮਦਦ ਦੇ ਰਹੀ ਹੈ । SGPC ਦੇ ਵਕੀਲਾਂ ਦੇ ਪੈਨਲ ਨੇ ਸਿੱਖ ਨੌਜਵਾਨਾਂ ਨਾਲ ਜੇਲ੍ਹ ਵਿੱਚ ਮੀਟਿੰਗ ਵੀ ਕੀਤੀ ਹੈ । ਇਸ ਤੋਂ ਪਹਿਲਾਂ 27 ਮਾਰਚ ਨੂੰ ਸ੍ਰੀ ਅਕਾਲ ਤਖਤ ‘ਤੇ ਹੋਏ ਇਕੱਠ ਦੌਰਾਨ ਜਥੇਦਾਰ ਨੇ ਸਿੱਖ ਨੌਜਵਾਨਾਂ ਨੂੰ ਛੱਡਣ ਦਾ ਅਲਟੀਮੇਟਮ ਦਿੱਤਾ ਸੀ ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰਿਹਾਈ ਹੋਈ ਸੀ ਪਰ ਇਸ ਤੋਂ ਬਾਅਦ ਕਈ ਹੋਰ ਨੌਜਵਾਨਾਂ ਅਤੇ ਔਰਤਾਂ ਨੂੰ ਪੁਲਿਸ ਨੇ ਫੜਿਆ ਹੈ। ਜਿੰਨਾਂ ਦੀ ਕਾਨੂੰਨੀ ਮਦਦ ਕਰਨ ਦੇ ਲਈ ਜਥੇਦਾਰ ਸ੍ਰੀ ਅਕਾਲ ਤਖਤ ਵਲੋਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਪਿਛਲੇ ਹਫਤੇ ਪੁਲਿਸ ਨੇ 65 ਸਾਲ ਦੀ ਇੱਕ ਬਜ਼ੁਰਗ ਅਧਿਆਪਕਾ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਮੋਗਾ ਦੀ ਰਹਿਣ ਵਾਲੀ ਅਧਿਆਪਕਾ ਚਰਨਜੀਤ ਕੌਰ ਦਾ ਪੁੱਤਰ ਅਵਤਾਰ ਸਿੰਘ ਖੰਡਾ ਇੰਗਲੈਂਡ ਰਹਿੰਦਾ ਹੈ, ਇਸ ਤੋਂ ਇਲਾਵਾ ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਨਾਮੀ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਸੀ ਇਨ੍ਹਾਂ ‘ਤੇ ਇਲਜ਼ਾਮ ਹਨ ਕਿ ਪੁਲਿਸ ਦੀ ਕਾਰਵਾਈ ਦੌਰਾਨ ਇਨ੍ਹਾਂ ਨੇ ਅਮ੍ਰਿਤਪਾਲ ਨੂੰ ਪਨਾਹ ਦਿੱਤੀ ਸੀ। ਪਿੰਡ ਧੂਲਕੋਟ ਚਰਨ ਸਿੰਘ ਵਾਲਾ ਦੇ ਇੱਕ ਨੌਜਵਾਨ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ,27 ਸਾਲ ਦੇ ਹਰਦੀਪ ਸਿੰਘ ਉਰਫ ਦੀਪਾ ਕਾਫੀ ਸਮੇਂ ਪਹਿਲਾਂ ਸਿੰਗਾਪੁਰ ਰਹਿਣ ਦੇ ਬਾਅਦ 3 ਮਹੀਨੇ ਪਹਿਲਾਂ ਹੀ ਪਿੰਡ ਪਰਤਿਆ ਸੀ, ਦੱਸਿਆ ਜਾ ਰਿਹਾ ਹੈ ਕਿ NSA ਦੀ ਟੀਮ ਸਿਵਲ ਕੱਪੜਿਆਂ ਵਿੱਚ ਆਈ ਅਤੇ ਹਰਦੀਪ ਸਿੰਘ ਦੀਪਾ ਨੂੰ ਚੁੱਪ ਚਪੀਤੇ ਆਪਣੇ ਨਾਲ ਲੈ ਗਈ ਸੀ ।

14 ਅਪ੍ਰੈਲ ਨੂੰ ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਐਨਆਈਏ ਦੀ ਸਾਂਝੀ ਟੀਮ ਨੇ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਡਵੋਕੇਟ ਰਾਜਦੀਪ ਸਿੰਘ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਆਪਣੀ ਫੇਸਬੁੱਕ ਵਾਲ ‘ਤੇ ਕੋਈ ਪੋਸਟ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਹਰਕਤ ਵਿੱਚ ਆ ਗਈ ਅਤੇ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਰਾਜਦੀਪ ਸਿੰਘ ਨੂੰ ਹਿਰਾਸਤ ‘ਚ ਲੈ ਕੇ ਉਸ ਕੋਲੋਂ ਅੰਮ੍ਰਿਤਪਾਲ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਧਰ 2 ਹੋਰ ਨੌਜਵਾਨਾਂ ਦੀ ਵੀ ਗ੍ਰਿਫਤਾਰੀ ਹੋਈ ਸੀ ਜਿੰਨਾਂ ਤੇ ਇਲਜ਼ਾਮ ਲੱਗੇ ਸਨ ਕਿ ਉਹ ਵਾਰਿਸ ਪੰਜਾਬ ਦੇ ਮੁੱਖੀ ਦੀ ਮਾਲੀ ਮਦਦ ਕਰ ਰਹੇ ਹਨ ।