The Khalas Tv Blog Khetibadi ਖਨੌਰੀ ਬਾਰਡਰ ’ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਪੰਜਾਬ ਅਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀ
Khetibadi Punjab Religion

ਖਨੌਰੀ ਬਾਰਡਰ ’ਤੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ, ਪੰਜਾਬ ਅਤੇ ਹਰਿਆਣਾ ਦੇ ਸਾਂਸਦਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀ

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੋਰਚੇ ’ਤੇ ਪਹੁੰਚੇ ਅਤੇ ਡੱਲੇਵਾਲ ਦਾ ਹਾਲ ਜਾਣਿਆ। ਇਸੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ  ਸਾਡਾ ਦੇਸ਼ ਖੇਤੀ ਪ੍ਰਧਾਨ ਸੂਬੇ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖੇਤੀ ਜਿਉਂਦੀ ਹੈ ਤਾਂ ਦੇਸ਼ ਜਿਉਂਦਾ ਹੈ ਪਰ ਜੇਕਰ ਖੇਤੀ ਹੀ ਮਰ ਜਾਵੇਗੀ ਉਦੋਂ ਇਹ ਦੇਸ਼ ਵੀ ਮਰ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੀ ਕਿ ਅੱਜ ਡੱਲੇਵਾਲ ਨੂੰ 22 ਦਿਨ ਹੋ ਗਏ ਮਰਨ ਵਰਤ ’ਚੇ ਬੈਠਿਆਂ ਪਰ ਸਰਕਾਰ ਦੇ ਕੰਨਾਂ ’ਤੇ ਹਾਲੇ ਤੱਕ ਜੂੰ ਨਹੀਂ ਸਰਕਦੀ। ਉਨ੍ਹਾਂ ਨੇ ਕਿਹਾ ਕੇ ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਜੇਕਰ ਸਾਰੇ ਇਕੱਠੇ ਹੋ ਕੇ ਬੋਲਣ ਤਾਂ ਸਰਕਾਰ ਨੂੰ ਮੰਗਾ ਮੰਨਣ ਲਈ ਮਜ਼ਬੂਰ ਕੀਤਾ ਜਾ ਸਕਦਾ ਹੈ।

ਜਥੇਦਾਰਾਨੇ ਕਿਹਾ ਕਿ ਜੇਕਰ ਪੰਜਾਬ ਅਤੇ ਹਰਿਆਣਾ ਦੇ ਪਾਰਲੀਮੈਂਟ ਮੈਂਬਰ ਇਕੱਠੇ ਹੋ ਕੇ ਆਵਾਜ਼ ਚੁੱਕਣ ਤਾਂ ਪਾਰਲੀਮੈਂਟ ਦੀਆਂ ਕੰਧਾਂ ਵਿੱਚ ਦਰਾਰ ਪੈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਬੁਰੇ ਵਖਤ ਵਿਚੋਂ ਗੁਜਰ ਰਿਹਾ ਹੈ. ਪਰ ਕਿਸਾਨਾਂ ਦੇ ਅੰਦੋਲਨ ਦੀ ਗੂੰਜ ਦੇਸ਼ ਦੇ ਕੋਨੇ-ਕੋਨੇ ‘ਚ ਤਾਂ ਹੈ। ਡੱਲੇਵਾਲ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਡੱਲੇਵਾਲ ਵਰਗੇ ਸੂਝਵਾਨ ਲੀਡਰ ਦਾ ਸਾਡੇ ਵਿਚਕਾਰ ਰਹਿਣਾ ਬਹੁਤ ਜ਼ਰੂਰੀ ਹੈ।

ਇਸ ਤੋਂ ਇਲਾਵਾ  ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਤਰਸੇਮ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ ਹਨ। ਇਸਦੇ ਨਾਲ ਤਰਸੇਮ ਸਿੰਘ ਵੱਲੋਂ ਅੰਦੋਲਨ ਨੂੰ ਸਮਰਥਨ ਦਿੱਤਾ ਗਿਆ ਹੈ। ਇਸਦੇ ਨਾਲ ਬਾਬਾ ਬੰਤਾ ਸਿੰਘ ਸਮੇਤ ਹੋਰ ਕਈ ਸਖਸ਼ੀਅਤਾਂ ਖਨੌਰੀ ਬਾਰਡਰ ਪਹੁੰਚੀਆਂ ਹਨ।  ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਾਰੀਆਂ ਜਥੇਬੰਦੀਆਂ ਨੂੰ ਇਕੱਠੇ ਹੋ ਦੀ ਅਪੀਲ ਕੀਤੀ ਤਾਂ ਕਿ ਮੋਰਚੇ ਨੂੰ ਜਿੱਤਿਆ ਜਾ ਸਕੇ।

 

Exit mobile version