The Khalas Tv Blog Punjab ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਹੋਵੇਗਾ ਜ਼ਰੂਰੀ – ਜਥੇਦਾਰ ਹਰਪ੍ਰੀਤ ਸਿੰਘ
Punjab

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਾ ਹੋਵੇਗਾ ਜ਼ਰੂਰੀ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ 2021-22 ਦੇ ਸਰਬ ਸੰਮਤੀ ਨਾਲ ਪਾਸ ਕੀਤੇ ਜਾਣ ਦੀ ਵਧਾਈ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੇ ਹਾਊਸ ਦਾ ਬਜਟ ਵਿੱਚ ਸਪੱਸ਼ਟਤਾ ਲਿਆਉਣ ਲਈ ਧੰਨਵਾਦ ਕੀਤਾ।

ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖਾਂ ਦੀ ਸੰਸਥਾ ਹੈ, ਪਰ ਦੁੱਖ ਦੀ ਗੱਲ ਹੈ ਕਿ ਇਸ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਸ਼ੁਰੂ ਤੋਂ ਹੁੰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਾਣ-ਮਰਯਾਦਾ ਨੂੰ ਬਣਾਈ ਰੱਖਣਾ ਅਤੇ ਇਨ੍ਹਾਂ ਦੀ ਸਲਾਮਤੀ ਲਈ ਸਮੁੱਚੀ ਸਿੱਖ ਕੌਮ ਨੂੰ ਸੁਹਿਰਦਤਾ ਨਾਲ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿੱਚ ਵੱਧ ਤੋਂ ਵੱਧ ਧਰਮ ਪ੍ਰਚਾਰ ਕਰਨ ਲਈ ਕਿਹਾ।

Exit mobile version