ਅੰਮ੍ਰਿਤਸਰ : ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰੀ ਨੂੰ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਸੀ।
ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਭਗਵੇਤ ਮਾਨ ਨੂੰ ਨਸੀਅਤ ਦਿੰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਾਬਤ ਸਰੂਪ ਹੋਣ, ਅੰਮ੍ਰਿਤ ਛਕਣ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਸਾਬਤ ਸੂਰਤ ਸਿੱਖ ਬਣਨ। ਜਥੇਦਾਰ ਨੇ ਕਿਹਾ ਕਿ ਪਹਿਲਾਂ ਸਾਬਤ ਸੂਰਤ ਸਿੱਖ ਬਣਨ ਉਪਰੰਤ ਹੀ ਪੰਜਾਬ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮ ਉਲੀਕੇ। ਉਨ੍ਹੀਂ ਨੇ ਕਿਹਾ ਕਿ ਸਰਕਾਰ ਨੂੰ ਸ਼ਹੀਦੀ ਸ਼ਤਾਬਦੀਆਂ ਤੋਂ ਸੇਧ ਲੈਣੀ ਚਾਹੀਦੀ ਹੈ।
ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਜੋ ਕਿ ਕੇਸ ਕਤਲ ਕਰਵਾਉਂਦੇ ਹਨ ਉਨ੍ਹਾਂ ਨੂੰ ਵੀ ਅੰਮ੍ਰਿਤ ਛਕ ਕੇ ਸਿੰਘ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕੱਲਾ ਗੁਰੂ ਸਾਹਿਬ ਦੀਆਂ ਸ਼ਤਾਬਦੀਆਂ ਮਨਾਉਣ ਨਾਲ ਸਿੱਖ ਨਹੀਂ ਬਣਿਆ ਜਾਂਦਾ।