ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦਾ ਸਿਰਜਨਾ ਦਿਵਸ ਦੇ ਸੰਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਅਕਾਲ ਤਖਤ ਸਾਹਿਬ ਵਿਖੇ ਪਵਿੱਤਰ ਸਮਾਗਮ ਆਯੋਜਿਤ ਕੀਤਾ ਗਿਆ ਹੈ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਹਜ਼ੂਰੀ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ. ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਨਸੀਹਤ ਦਿੱਤੀ ਹੈ।
ਆਪਣੇ ਸੰਬੋਧਨ ਵਿੱਚ ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਵਧ ਰਹੀ ਲੱਚਰਤਾ ਤੇ ਨੌਜਵਾਨਾਂ ਨੂੰ ਨਸੀਹਤ ਦਿੱਤੀ ਹੈ। ਜਥੇਦਾਰ ਨੇ ਨੌਜਵਾਨਾਂ ਨੂੰ ਲੱਚਰਤਾ ਤੋਂ ਦੂਰ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਾਨੂੰ ਗੁਰੂ ਤੋਂ ਤੋੜਨ ਲਈ ਸਾਡੇ ਵਿੱਚ ਲੱਚਰਤਾ ਫੈਲਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਜ਼ਿੰਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਧਰਮ ਨਾਲ ਜੋੜੀਏ। ਉਹਨਾਂ ਨੇ ਕਿਹਾ ਕਿ ਗੁਰੂ ਨਾਲ ਜੋੜ ਕੇ ਅੱਜ ਅਸੀਂ ਆਪਣੇ ਬੱਚਿਆਂ ਨੂੰ ਲੱਚਰਤਾ ਤੋਂ ਬਚਾਈਏ।