ਬਿਉਰੋ ਰਿਪੋਰਟ : 14 ਅਗਸਤ ਨੂੰ ਗੁਰਦੁਆਰਾ ਪਾ. ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਿਚਾਲੇ ਹੋਏ ਬਹਿਸਬਾਜ਼ੀ ਗਾਲੀ ਗਲੋਚ ਦਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਖਤ ਨੋਟਿਸ ਲਿਆ ਹੈ । ਜਥੇਦਾਰ ਸਾਹਿਬ ਨੇ ਕਿਹਾ ਉਨ੍ਹਾਂ ਨੂੰ ਫੋਨ ਅਤੇ ਪੱਤਰ ਰਾਹੀ ਪੂਰੀ ਦੁਨੀਆ ਤੋਂ ਇਸ ਘਟਨਾ ਦੀ ਸ਼ਿਕਾਇਤ ਮਿਲ ਰਹੀ ਹੈ । ਇਸ ਮਾਮਲੇ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ ਅਤੇ ਹੋਰ ਮੈਬਰਾਂ ਦੀ ਵੀ ਲਿਖਤੀ ਦਰਖਾਸਤਾਂ ਸ੍ਰੀ ਅਕਾਲ ਤਖਤ ‘ਤੇ ਪਹੁੰਚੀ ਹੈ । ਸਬੰਧਤ ਸ਼ਿਕਾਇਤਾਂ ‘ਤੇ ਗੰਭੀਰ ਨਾਲ ਵਿਚਾਰ ਕਰਨ ਤੋਂ ਬਾਅਦ ਸਾਰੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਸ੍ਰੀ ਅਕਾਲ ਤਖਤ ‘ਤੇ ਵਿਚਾਰ ਅਧੀਨ ਹੈ ਉਦੋਂ ਤੱਕ ਰੂਟੀਨ ਦੇ ਕੰਮ ਕਾਜ ਨੂੰ ਛੱਡ ਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਕਿਸੇ ਤਰ੍ਹਾਂ ਦੀ ਮੀਟਿੰਗ ਨਾ ਹੋਵੇ। ਇਸ ਤੋਂ ਇਲਾਵਾ ਜਥੇਦਾਰ ਸਾਹਿਬ ਨੇ ਨਿਰਦੇਸ਼ ਦਿੱਤੇ ਹਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਵੀ ਮੈਂਬਰ ਅਖਬਾਰਾਂ ਜਾਂ ਫਿਰ ਸੋਸ਼ਲ ਮੀਡੀਆ ‘ਤੇ ਇੱਕ ਦੂਜੇ ਦੇ ਖਿਲਾਫ ਕੋਈ ਵੀ ਬਿਆਨਬਾਜ਼ੀ ਨਾ ਕਰੇ। ਜਥੇਦਾਰ ਸਾਹਿਬ ਨੇ ਕਿਹਾ ਜਲਦ ਹੀ ਇੱਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਸਾਰੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪੇਗੀ ਜਿਸ ਨੂੰ ਪੰਜ ਪਿਆਰਿਆਂ ਦੀ ਇਕੱਤਰਤਾ ਵਿੱਚ ਵਿਚਾਰ ਕਰਕੇ ਅਗਲੀ ਕਾਰਵਾਈ ਤੈਅ ਹੋਵੇਗੀ ।
ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ 14 ਅਗਸਤ ਨੂੰ ਹੋਈ ਮੀਟਿੰਗ ਵਿੱਚ ਹੰਗਾਮੇ ਦੇ ਲਈ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਸੀ । ਉਨ੍ਹਾਂ ਨੇ ਕਿਹਾ ਸੀ ਕਿ ਉਹ ਕਮੇਟੀ ਦੀ ਮੀਟਿੰਗ ਨੂੰ ਨਹੀਂ ਸੱਦ ਦੇ ਹਨ । ਮਹੰਤ ਕਰਮ ਸਿੰਘ ਨੇ ਅਜਿਹੇ ਲੋਕਾਂ ਨੂੰ ਮੁਲਾਜ਼ਮ ਨਿਯੁਕਤ ਕੀਤਾ ਹੈ ਜੋ ਪਹਿਲਾਂ ਹੀ ਉਨ੍ਹਾਂ ਦੇ ਡੇਰੇ ਵਿੱਚ ਕੰਮ ਕਰਦੇ ਸਨ । ਦਾਦੂਵਾਲ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਮਹੰਤ ਕਰਨ ਸਿੰਘ ਨੇ ਨਸ਼ੇ ਵਿੱਚ ਸ਼ਾਮਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਲੋਕਾਂ ਨੂੰ ਆਪਣੇ ਨਾਲ ਰੱਖਿਆ ਹੈ ਜਿਹੜੇ ਕਈ ਵਾਰ ਜੇਲ੍ਹ ਜਾ ਚੁੱਕੇ ਹਨ । ਉਧਰ ਜਵਾਬ ਵਿੱਚ ਮਹੰਤ ਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਸੀ ਕਿ ਦਾਦੂਵਾਲ ਨੇ ਆਪਣੇ ਕਾਰਜਕਾਲ ਵਿੱਚ ਲੱਖਾਂ ਦਾ ਘੁਟਾਲਾ ਕੀਤਾ ਸੀ । ਅਸੀਂ ਇਸ ਲਈ ਇਸ ‘ਤੇ ਨਹੀਂ ਬੋਲੇ ਕਿਉਂਕਿ ਕਮੇਟੀ ਦੀ ਬਦਨਾਮੀ ਦੇ ਨਾਲ ਸੰਗਤ ਦਾ ਵਿਸ਼ਵਾਸ਼ ਵਿੱਚ ਹਿੱਲ ਦਾ ਹੈ ।