Punjab

ਜਥੇਦਾਰ ਸ੍ਰੀ ਅਕਾਲ ਤਖਤ 2 ਖਾਸ ਮਕਸਦ ਨਾਲ ਪਹੁੰਚੇ ਪੱਛਮੀ ਬੰਗਾਲ ! ਪ੍ਰਬੰਧਕ ਕਮੇਟੀਆਂ ਨੂੰ ਦਿੱਤਾ ਵੱਡਾ ਸੁਨੇਹਾ !

ਬਿਉਰੋ ਰਿਪੋਰਟ : ਸ੍ਰੀ ਅਕਾਲ ਤਖਤ ਸਾਹਿਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਹੁਣ ਗਿਆਨੀ ਰਘਬੀਰ ਸਿੰਘ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰ ਰਹੇ ਹਨ । ਇਸੇ ਦੌਰਾਨ ਉਹ ਪੱਛਮੀ ਬੰਗਾਲ ਪਹੁੰਚੇ ਅਤੇ ਉਨ੍ਹਾਂ ਨੇ ਕਲਕੱਤਾ ਫੇਰੀ ਦੌਰਾਨ 3 ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ । ਉਨ੍ਹਾਂ ਨੇ ਜਗਤਸੁਧਾਰ,ਕਲਕੱਤਾ ਸ਼ਹਿਰ ਅਤੇ ਆਸਨਸੋਲ ਦੀ ਸਮੁੱਚੀਆਂ ਪ੍ਰਬੰਧਕ ਕਮੇਟੀਆਂ ਨਾਲ ਮੀਟਿੰਗ ਕੀਤੀ ।

ਮੀਟਿੰਗ ਦਾ ਮੁੱਖ ਮਕਸਦ ਸਿੱਖ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨਾ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਨੂੰ ਸਿੱਖ ਰਹਿਤ ਮਰਯਾਦਾ ਮੁਤਾਬਿਕ ਸਹੀ ਢੰਗ ਨਾਲ ਨਿਭਾਉਣ ਲਈ ਹੁੰਗਾਰਾ ਦੇਣਾ ਸੀ । ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਮੁਤਾਬਿਕ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਅਤੇ ਸਮੁੱਥੀ ਪ੍ਰਬੰਧਕ ਕਮੇਟੀ ਨੇ ਭਰੋਸਾ ਦਿੱਤਾ ਸੀ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਹੋਰ ਪ੍ਰਫੁਲਿਤ ਕੀਤਾ ਜਾਵੇਗਾ। ਜਥੇਦਾਰ ਸਾਹਿਬ ਨੇ ਕਲਕੱਲਾ ਅਤੇ ਆਸਨਸੋਲ ਦੀਆਂ ਸਾਰੀਆਂ ਪ੍ਰਬੰਧ ਕਮੇਟੀਆਂ ਦਾ ਧੰਨਵਾਦ ਕੀਤਾ ।