‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮਰੀਕਾ ਦੇ ਸਿੱਖ ਬੁੱਕ ਕਲੱਬ ਪਬਲਿਸ਼ਰ ਵੱਲੋਂ ਬਗੈਰ ਆਗਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਦੇ ਸਰੂਪ ਛਾਪਣ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਕਿਹੀ ਹੈ ਕਿ ਦੇਸ਼ ਵਿਦੇਸ਼ ਵਿੱਚ ਕਿਸੇ ਨੂੰ ਵੀ ਗੁਰਬਾਣੀ ਨਾਲ ਛੇੜ ਛਾੜ ਕਰਨ ਦਾ ਹੱਕ ਨਹੀਂ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨਾ ਕਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਦਾ ਮੰਨਜ਼ੂਰੀ ਲਾਜ਼ਮੀ ਕੀਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੱਖ ਵਿਦਵਾਨਾਂ ਦੀ ਕਮੇਟੀ ਗਠਿਤ ਕਰਕੇ ਰਿਪੋਰਟ ਮੰਗ ਲਈ ਹੈ।
ਪਬਲਿਸ਼ਰ ਥਮਿੰਦਰ ਸਿੰਘ ਆਨੰਦ ਵੱਲੋਂ ਅਕਾਲ ਤਖਤ ਸਾਹਿਬ ਦੇ ਹੁਕਮਾ ਦੀ ਸੂਚਨਾ ਮਿਲਦਿਆਂ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਸਖਤ ਪ੍ਰਤੀਕਰਮ ਪ੍ਰਗਟ ਕੀਤਾ ਹੈ।
ਥਮਿੰਦਰ ਸਿੰਘ ਵੱਲੋਂ ਪਹਿਲਾਂ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੀਨ ਤੋਂ ਛਪਾ ਕੇ ਅਮਰੀਕਾ ਭੇਜੇ ਜਾਂਦੇ ਰਹੇ ਹਨ। ਉਸ ਦੇ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਦਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸਿੱਖ ਸੰਪਰਦਾਵਾਂ ਅਤੇ ਸੰਗਤ ਨੂੰ ਥਮਿੰਦਰ ਸਿੰਘ ਵਿਰੁਧ ਮੁਹਿੰਮ ਛੇੜਨ ਲਈ ਕਿਹਾ ਗਿਆ ਹੈ।
ਅਮਰੀਕਾ ਦੇ ਵੱਸਦੇ ਇੱਕ ਹੋਰ ਸਿੱਖ ਓਂਕਾਰ ਸਿੰਘ ਉੱਤੇ ਵਾ ਅਜਿਹੇ ਦੋਸ਼ ਲੱਗੇ ਸਨ ਪਰ ਮਾਮਲੇ ਅਕਾਲ ਤਖਤ ਸਾਹਿਬ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਪ੍ਰਕਾਸ਼ਨਾ ਬੰਦ ਕਰ ਦਿੱਤੀ ਸੀ ।