India Punjab

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਬੰਦੀ ਸਿੰਘਾ ਦੀ ਰਿਹਾਈ ਦੀ ਮੰਗ

ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰ ਦੀ ਸਿੰਘਾ ਦੀ ਰਿਹਾਈ ਦੀ ਮੰਗ ਮੁੜ ਦੁਹਰਾਈ ਹੈ। ਉਨ੍ਹਾਂ ਨੇ ਭਾਈ ਬਲਵੰਤ ਸਿੰਘ ਰਾਜੇਆਣਾ ਦੀ ਫਾਂ ਸੀ ਦੀ ਸ ਜ਼ਾ ਨੂੰ ਉਮਰ ਕੈ ਦ ਵਿੱਚ ਤਬਦੀਲ ਕਰਮ ਦੀ ਮੰਗ ਕੀਤੀ ਹੈ। ਇਸਦੇ ਨਾਲ ਦੀ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ  ਬੰ ਦੀ ਸਿੰਘਾ ਦੀ ਰਿਹਾਈ ਦੀ ਮੰ ਗ ਕੀਤੀ ਹੈ।  ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ ਜ਼ਾ ਪੂਰੀ ਕਰ ਚੁੱਕੇ ਸਿੰ ਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ। ਇੱਕ ਵੀਡੀਉ ਜਾਰੀ ਕਰਦੇ ਹੋਏ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮਨਾਉਣ ਅਤੇ ਉਸ ਸਬੰਧੀ 400 ਰੁਪਏ ਦਾ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰੋ ਦਵਿੰਦਰਪਾਲ ਭੁੱਲਰ ਅਤੇ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ। ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਾਰੀ ਜਵਾਨੀ ਜੇ ਲ੍ਹ ਵਿਚ ਕੱ ਟ ਚੁੱਕੇ ਹਨ । ਉਨ੍ਹਾਂ ਨੇ ਕਿਹਾ ਕਿ ਜੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਹਿਲਾਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਿੱਖ ਕੈ ਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਨੇ ਕਿਹਾ ਕਿ 1947 ਤੋਂ ਲੈ ਕੇ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਨੂੰ ਬਹੁਤ ਡੂੰ ਘੇ ਜ਼ਖ਼ ਮ ਦਿੱਤੇ ਹਨ ਜਿਨ੍ਹਾਂ ਦਾ ਦਰਦ ਅੱਜ ਵੀ ਸਿੱਖ ਕੌਮ ਹੰਢਾ ਰਹੀ ਹੈ।ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਉਮੀਦ ਹੈ ਕਿ ਉਹ ਸਿੱਖਾਂ ਦੇ ਜ਼ਖ਼ ਮਾ ‘ਤੇ ਮਲਮ ਲਾਉਣ ਦਾ ਕੰਮ ਕਰੇਗੀ।