Punjab Religion

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਿੱਖ ਕੌਮ ਦੇ ਨਾਂ ਸੰਦੇਸ਼

jathedar-shri-akal-takht-sahibs-message-to-the-sikh-community

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਮਾਨਵਤਾ ਉੱਤੇ ਬਹੁਤ ਵੱਡੇ ਪਰਉਪਕਾਰ ਕੀਤੇ ਹਨ, ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਜਥੇਦਾਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵੇਲੇ ਵੀ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਹਕੂਮਤ ਹਮੇਸ਼ਾ ਚਲਾਕ ਸੀ ਅਤੇ ਚਲਾਕ ਰਹੇਗੀ। ਜ਼ਜ਼ਬਾਤੀ ਹੋਣਾ ਮਾੜਾ ਨਹੀਂ ਹੈ, ਪਰ ਸਿਰਫ਼ ਜ਼ਜ਼ਬਾਤੀ ਬਣੇ ਰਹਿਣਾ ਚੰਗਾ ਨਹੀਂ ਹੈ। ਜਥੇਦਾਰ ਨੇ ਸਿੱਖ ਕੌਮ ਨੂੰ ਬੱਚਿਆਂ ਨੂੰ ਪੜਾਈ ਵਾਲੇ ਪਾਸੇ ਲਗਾਉਣ ਦੀ ਅਪੀਲ ਕੀਤੀ ਹੈ, ਦੁਨੀਆ ਦੇ ਹਰ ਖਿੱਤੇ ਵਿੱਚ ਉੱਚੀਆਂ ਪਦਵੀਆਂ ਹਾਸਲ ਕਰਨ ਦੀ ਮਨੋਕਾਮਨਾ ਕੀਤੀ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜਥੇਦਾਰ ਨੇ ਸਾਰੀ ਸਿੱਖ ਕੌਮ ਨੂੰ ਗੁਰੂ ਨਾਲ ਜੁੜ ਕੇ ਬਾਣੀ ਅਤੇ ਬਾਣੇ ਦਾ ਧਾਰਨੀ ਹੋਣ ਲਈ ਕਿਹਾ।