The Khalas Tv Blog Punjab “ਜੇ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਕਰਨ ਨੂੰ ਖ਼ਤਰਨਾਕ ਸਮਝਦੀ ਹੈ ਤਾਂ ਸਭ ਤੋਂ ਪਹਿਲਾਂ ਫਿਲਮਾਂ ‘ਤੇ ਲੱਗੇ ਰੋਕ”
Punjab

“ਜੇ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਕਰਨ ਨੂੰ ਖ਼ਤਰਨਾਕ ਸਮਝਦੀ ਹੈ ਤਾਂ ਸਭ ਤੋਂ ਪਹਿਲਾਂ ਫਿਲਮਾਂ ‘ਤੇ ਲੱਗੇ ਰੋਕ”

 ‘ਦ ਖ਼ਾਲਸ ਬਿਊਰੋ : ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਇਕੱਤਰਤਾ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦਾ ਆਪਣਾ ਅੰਤਰਰਾਸ਼ਟਰੀ ਮਿਆਰ ਦਾ ਸਿੱਖ ਵਿਦਿਆਰਥੀ ਬੋਰਡ ਬਣਨਾ ਚਾਹੀਦਾ ਹੈ। ਇਸ ਲਈ ਅਗਲੇ ਕੁਝ ਦਿਨਾਂ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ‘ਤੇ ਆਧਾਰਿਤ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ।

ਜਥੇਦਾਰ ਨੇ ਕੇਂਦਰ ਸਰਕਾਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੁਝ ਚਿਹਰਿਆਂ ਦੀ ਆੜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕੀਤਾ ਗਿਆ ਹੈ। SGPC ਦੀ ਮਜ਼ਬੂਤੀ ਲਈ ਸਿੱਖ ਆਗੂਆਂ ਨੂੰ ਵਿਸ਼ਵ ਵਿਆਪੀ ਬਣਾਉਣ ਦੇ ਯਤਨ ਆਰੰਭ ਕਰਨੇ ਚਾਹੀਦੇ ਹਨ।

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਆਪਣਾ ਸੰਸਾਰ ਪੱਧਰ ਉੱਤੇ ਇੱਕ ਵਿਸ਼ਵ ਸਿੱਖ ਬੈਂਕ ਬਣਾਉਣ ਅਤੇ ਚਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ ਤਾਂ ਇਸ ਬੈਂਕ ਰਾਹੀਂ ਸਿੱਖ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਅਤੇ ਰੁਜ਼ਗਾਰ ਦੇ ਧਾਰਨੀ ਬਣਾਉਣ ਲਈ ਯੋਗ ਸਹਾਇਤਾ ਦਿੱਤੀ ਜਾ ਸਕੇ। ਇਸ ਕਾਰਜ ਲਈ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠਾ ਹੋਣ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਲਈ ਵਿਦਵਾਨਾਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ।

ਪੰਜ ਸਿੰਘ ਸਾਹਿਬਾਨਾਂ ਦੇ ਸੰਗਤ ਦੇ ਨਾਂ ਖ਼ਾਸ ਸੁਨੇਹੇ | The Khalas Tv

ਨਿਰਮਲ ਭੇਖ ਦੇ ਮਹੰਤ ਗਿਆਨ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੱਖੀ ਇਕੱਤਰਤਾ ਵਿੱਚ ਸ਼ਾਮਿਲ ਨਾ ਹੋ ਕੇ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀਆਂ ਗਈਆਂ ਪੱਤਰਕਾਵਾਂ ਨੂੰ ਅਣਗੌਲਿਆ ਕਰਕੇ ਕੁਤਾਹੀ ਕੀਤੀ ਹੈ। ਇਸ ਲਈ ਉਨ੍ਹਾਂ ਨੂੰ ਭੁੱਲ ਬਖਸ਼ਾਉਣ ਵਾਸਤੇ ਮੌਕਾ ਦਿੱਤਾ ਜਾਂਦਾ ਹੈ।

ਜਥੇਦਾਰ ਨੇ ਇੱਕ ਛੋਟੇ ਬੱਚੇ ਉੱਤੇ ਪੁਲਿਸ ਵੱਲੋਂ ਆਰਮਡ ਐਕਟ ਤਹਿਤ ਪਰਚਾ ਦਰਜ ਕਰਨ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਜੇ ਸਰਕਾਰ ਹਥਿਆਰਾਂ ਦੇ ਪ੍ਰਦਰਸ਼ਨ ਕਰਨ ਨੂੰ ਖ਼ਤਰਨਾਕ ਸਮਝਦੀ ਹੈ ਤਾਂ ਸਰਕਾਰਾਂ ਫਿਲਮਾਂ ਉੱਤੇ ਪਾਬੰਦੀ ਲਗਾਵੇ ਕਿਉਂਕਿ ਸਭ ਤੋਂ ਵੱਧ ਹਥਿਆਰਾਂ ਦਾ ਪ੍ਰਦਰਸ਼ਨ ਫਿਲਮਾਂ ਵਿੱਚ ਕੀਤਾ ਜਾਂਦਾ ਹੈ।

Exit mobile version