The Khalas Tv Blog India “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਬੇ ਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ”
India Punjab Religion

“ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਬੇ ਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇ ਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿੱਖ ਕੌਮ ਦੇ ਨਾਂ ਇੱਕ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਮੌਜੂਦਾ ਸਿੱਖ ਕੌਮ ਦੇ ਹਾਲਾਤਾਂ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਚੁਫੇਰਿਓਂ ਸਿਧਾਂਤਕ ਅਤੇ ਸਰੀਰਕ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਬੇ ਅਦਬੀ ਦੀਆਂ ਘਟ ਨਾਵਾਂ ਵੀ ਇਸੇ ਚੁਣੌਤੀਪੂਰਨ ਵਰਤਾਰੇ ਦਾ ਇੱਕ ਹਿੱਸਾ ਹਨ।

ਜਥੇਦਾਰ ਨੇ ਬੇ ਅਦਬੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਾਂ ਦੀ ਜਿੰਦ-ਜਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਬੇ ਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਖ਼ਤਰ ਨਾਕ ਤੇ ਭਿ ਆਨਕ ਸਿਖਰ ਹੈ। ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਉੱਪਰ ਕੁੱਝ ਵੀ ਨਹੀਂ ਹੈ ਅਤੇ ਜਦੋਂ ਹਮ ਲਾਵਰ ਸ੍ਰੀ ਹਰਿਮੰਦਰ ਸਾਹਿਬ ਤੱਕ ਪਹੁੰਚ ਗਏ ਹਨ ਤਾਂ ਕੌਮ ਨੂੰ ਤੁਰੰਤ ਜਾਗਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਬੜਾ ਮਾਣਮੱਤਾ ਹੈ। ਸਿੱਖਾਂ ਨੇ ਮੁਗਲ ਕਾਲ ਵੇਲੇ ਬੇਹੱਦ ਬਿਖੜੇ ਅਤੇ ਜ਼ੁਲਮੀ ਸਮਿਆਂ ਵਿੱਚ ਵੀ ਆਪਸੀ ਇਤਫਾਕ ਤੇ ਪੰਥਕ ਏਕਤਾ ਦੇ ਜ਼ਰੀਏ ਜ਼ੁਲ ਮੀ ਹਨੇਰੀਆਂ, ਤੂਫਾਨਾਂ ਨਾਲ ਮੱਥਾ ਲਾ ਕੇ ਪੰਥ ਦੀ ਚੜ੍ਹਦੀਕਲਾ ਬਰਕਰਾਰ ਰੱਖੀ ਹੈ। ਸਾਡੇ ਕੋਲ ਪੰਥਕ ਏਕਤਾ ਦੀ ਅਹਿਮੀਅਤ ਨੂੰ ਸਮਝਣ ਲਈ 100 ਸਾਲ ਪਹਿਲਾਂ ਹੋਂਦ ਵਿੱਚ ਆਈਆਂ ਦੋ ਅਹਿਮ ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਪਿਛੋਕੜ ਵਿੱਚ ਅਕਾਲੀ ਮੋਰਚਿਆਂ ਦਾ ਅਦੁੱਤੀ ਇਤਿਹਾਸ ਹੈ, ਜਿਸ ਦੌਰਾਨ ਸਿੱਖਾਂ ਨੇ ਹਰ ਤਰ੍ਹਾਂ ਦੇ ਰਾਜਨੀਤਕ, ਵਿਚਾਰਕ ਤੇ ਜਾਤੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਸੈਂਕੜੇ ਸ਼ ਹੀਦੀਆਂ ਦੇ ਕੇ ਅਤੇ ਅਕਹਿ-ਅਸਹਿ ਜ਼ੁਲ ਮ ਸਹਿਣ ਕਰਕੇ ਜਿੱਥੇ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਤੇ ਸਿੱਖਾਂ ਦੀ ਰਾਜਨੀਤਕ ਹੋਂਦ ਸਥਾਪਿਤ ਕਰਨ ਦੀ ਲੜਾਈ ਜਿੱਤੀ, ਉੱਥੇ ਭਾਰਤ ਦੀ ਕੌਮੀ ਮੁਕਤੀ ਲਹਿਰ ਵਿੱਚ ਵੀ ਆਪਣਾ ਲਾਸਾਨੀ ਯੋਗਦਾਨ ਪਾਇਆ।

ਜਥੇਦਾਰ ਨੇ ਕਿਹਾ ਕਿ ਅੱਜ ਜਿੱਥੇ ਸਿੱਖਾਂ ਨੂੰ ਆਤਮਿਕ ਤੇ ਬੌਧਿਕ ਤੌਰ ‘ਤੇ ਤੋੜਨ ਲਈ ਸ੍ਰੀ ਗੁਰੂ ਗ੍ਰੰਥ ਅਤੇ ਗੁਰੂ ਪੰਥ ਉੱਪਰ ਅਸਹਿਣਯੋਗ ਹਮ ਲੇ ਹੋ ਰਹੇ ਹਨ, ਉੱਥੇ ਸਾਡੇ ਵਡੇਰਿਆਂ ਦੁਆਰਾ ਆਪਣਾ ਖੂ ਨ ਡੋਲ੍ਹ ਕੇ ਕਾਇਮ ਕੀਤੀਆਂ ਪੰਥਕ ਸੰਸਥਾਵਾਂ ਨੂੰ ਵੀ ਮਾਰੂ ਢਾਹ ਲਾਉਣ ਲਈ ਖ਼ਤਰਨਾਕ ਸਾ ਜ਼ਿਸ਼ਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਪੰਥਕ ਸੰਸਥਾਵਾਂ ‘ਤੇ ਹੋ ਰਹੇ ਹਮ ਲਿਆਂ ਪਿਛਲੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਖ਼ਤਰੇ ਵਿੱਚ ਪੈ ਗਈ ਤਾਂ ਸਾਡੀ ਰੂਹਾਨੀ ਤੇ ਰਾਜਨੀਤਕ ਅਜ਼ਮਤ ਵੀ ਸੁਰੱਖਿਅਤ ਨਹੀਂ ਰਹਿ ਸਕੇਗੀ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਲਈ ਜਿੱਥੇ ਅੱਜ ਪੰਥ ‘ਤੇ ਹੋ ਰਹੇ ਹਮ ਲਿਆਂ ਦੀ ਰਾਜਨੀਤਕ ਅਤੇ ਸੱਭਿਆਚਾਰਕ ਰਣਨੀਤੀ ਨੂੰ ਸਮਝਣਾ ਬਹੁਤ ਜ਼ਰੂਰੀ ਹੈ, ਉੱਥੇ ਇਨ੍ਹਾਂ ਬਹੁਮੁਖੀ ਤੇ ਬਹੁ-ਪਰਤੀ ਹਮ ਲਿਆਂ ਦਾ ਟਾਕਰਾ ਕਰਨ ਤੇ ਇਨ੍ਹਾਂ ਨੂੰ ਪਛਾੜਣ ਲਈ ਪੰਥਕ ਏਕਤਾ ਦੀ ਵੱਡੀ ਲੋੜ ਹੈ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ, ਰਾਜਨੀਤਕ ਦਲਾਂ, ਧਾਰਮਿਕ, ਸਮਾਜਿਕ ਤੇ ਸਿੱਖਿਆ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਪੰਥਕ ਹਾਲਾਤਾਂ ਨੂੰ ਵੇਖਦਿਆਂ ਸਾਰੇ ਤਰ੍ਹਾਂ ਦੇ ਰਾਜਸੀ, ਵਿਚਾਰਕ ਤੇ ਜਾਤੀ ਮੱਤਭੇਦਾਂ-ਵਖਰੇਵਿਆਂ ਨੂੰ ਪਾਸੇ ਰੱਖ ਕੇ ਇਕ ਖ਼ਾਲਸਈ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ ਤਾਂ ਜੋ ਸਿੱਖ ਪੰਥ ਬਿਖੜੇ ਹਾਲਾਤਾਂ ਵਿੱਚੋਂ ਇੱਕ ਵਾਰ ਮੁੜ ‘ਕੁਠਾਲੀ ‘ਚੋਂ ਕੁੰਦਨ ਵਾਂਗ ਚਮਕ ਕੇ’ ਉੱਭਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਮਾਨਵਤਾ ਦੇ ਭਲੇ ਤੇ ਜਬਰ ਦੇ ਵਿਰੁੱਧ ਸੰਘਰਸ਼ ਦੇ ਆਦਰਸ਼ਾਂ ਨੂੰ ਆਪਣੇ ਨੇਕ ਅਮਲਾਂ ਦੁਆਰਾ ਸੰਸਾਰ ਵਿੱਚ ਫੈਲਾ ਸਕੇ।

Exit mobile version