ਅੰਮ੍ਰਿਤਸਰ : ਏਸ਼ੀਆ ਕੱਪ ਦੇ ਮੈਚ ਦੌਰਾਨ ਪਾਕਿਸਤਾਨ ਖ਼ਿਲਾਫ਼ ਖੇਡਦਿਆਂ ਕੈਚ ਛੱਡਣ ਨੂੰ ਕਾਰਨ ਟ੍ਰੋਲ ਹੋਏ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ(Cricketer Arshdeep Singh) ਦੇ ਹੱਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਨਿੱਤਰ ਆਏ ਹਨ। ਕ੍ਰਿਕਟਰ ਦੀ ਸੋਸ਼ਲ ਮੀਡੀਆ ਤੇ ਉੱਡ ਰਹੀ ਖਿੱਲੀ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਨਾਲ ਨੱਥ ਪਾਉਣ ਦੀ ਚਿਤਵਾਨੀ ਦਿੱਤੀ ਹੈ। ਇਸ ਮਾਮਲੇ ਨੂੰ ਕਰੜੇ ਹੱਥੀ ਲੈਂਦਿਆਂ ਉਨ੍ਹਾਂ ਨੇ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਕ੍ਰਿਕਟਰ ਅਰਸ਼ਦੀਪ ਸਿੰਘ ਦੀ ਹੌਂਸਲਾ ਅਫਜ਼ਾਈ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਿੱਖ ਹਾਰ ਮੰਨਣ ਵਾਲਿਆਂ ‘ਚੋਂ ਨਹੀਂ ਹਨ। ਉਨ੍ਹਾਂ ਅਰਸ਼ਦੀਪ ਨੂੰ ਮਨ ਲਗਾ ਕੇ ਖੇਡਣ ਲਈ ਕਿਹਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਹੈ ਕਿ ‘ਸੌੜੀ ਮਾਨਸਿਕਤਾ ਵਾਲੇ ਲੋਕਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਮਾੜੀ ਸੋਚ ਰੱਖਣ ਵਾਲੇ ਲੋਕਾਂ ਨੇ ਹਮੇਸ਼ਾ ਕੌਮ ਤੇ ਦੇਸ਼ ਦਾ ਨੁਕਸਾਨ ਕੀਤਾ ਹੈ, ਲਿਹਾਜ਼ਾ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ।‘
ਜਥੇਦਾਰ ਨੇ ਕਿਹਾ ਕਿ ‘ਅਕਾਲ ਪੁਰਖ ’ਤੇ ਭਰੋਸਾ ਰੱਖੋ ਤੇ ਪੂਰੀ ਤਨਖੇਹੀ ਨਾਲ ਖੇਡੋ…ਵਾਹਿਗੁਰੂ ਫਤਿਹ ਜ਼ਰੂਰ ਬਖ਼ਸ਼ੇਗਾ। ਕੈਚ ਛੱਡਣ ਤੋਂ ਬਾਅਦ ਕੁਝ ਲੋਕਾਂ ਨੇ ਅਰਸ਼ਦੀਪ ਨੂੰ ਟਰੋਲ ਕੀਤਾ ਸੀ।‘
ਜ਼ਿਕਰਯੋਗ ਹੈ ਕਿ ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਪਾਕਿਸਤਾਨੀ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਨੂੰ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਕਈ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ, ਦੇਸ਼ ਦਾ ਗੱਦਾਰ ਤੱਕ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਅਰਸ਼ਦੀਪ ਦੇ ਵਿਕੀਪੀਡੀਆ ਪੇਜ ’ਤੇ ‘ਖਾਲਿਸਤਾਨੀ’ ਲਿਖ ਦਿੱਤਾ ਗਿਆ।
ਪੰਜਾਬ ਸਰਕਾਰ ਤੇ ਵਿਰੋਧੀ ਧਿਰਾਂ ਮੁਹਾਲੀ ਵਾਸੀ ਕ੍ਰਿਕਟਰ ਅਰਸ਼ਦੀਪ ਦੇ ਹੱਕ ‘ਚ ਨਿੱਤਰ ਆਈਆਂ। ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਦੇ ਸਮਰਥਨ ‘ਚ ਆਵਾਜ਼ ਬੁਲੰਦ ਕੀਤੀ। ਮੀਤ ਹੇਅਰ ਨੇ ਅਰਸ਼ਦੀਪ ਦੀ ਮਾਂ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਤੇ ਭਰੋਸਾ ਦਿਵਾਇਆ ਕਿ ਪੰਜਾਬ ਤੇ ਪੂਰਾ ਦੇਸ਼ ਉਸ ਦੇ ਨਾਲ ਹੈ।
ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਵੀ ਅਰਸ਼ਦੀਪ ਦੇ ਹੱਕ ਵਿੱਚ ਆਏ ਹਨ। ਰਾਘਵ ਚੱਢਾ ਨੇ ਕਿਹਾ ਕਿ ਕ੍ਰਿਕੇਟ ਖਿਡਾਰੀ ਅਰਸ਼ਦੀਪ ਨੂੰ ਜਿਸ ਤਰ੍ਹਾਂ ਦੀ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਅਰਸ਼ਦੀਪ ਇੱਕ ਸ਼ਾਨਦਾਰ ਪ੍ਰਤਿਭਾ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਭਾਰਤੀ ਗੇਂਦਬਾਜੀ ਵਿਚ ਅਗਵਾਈ ਕਰੇਗੀ। ਕੋਈ ਵੀ ਨਫਰਤ ਉਸਨੂੰ ਹੇਠਾਂ ਨਹੀਂ ਖਿੱਚ ਸਕਦੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 23 ਸਾਲਾ ਅਰਸ਼ਦੀਪ ਨੂੰ ਜਿਸ ਤਰ੍ਹਾਂ ਦੀ ਨਫ਼ਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਹ ਡਰਾਉਣੀ ਹੈ। ਆਓ ਉਸ ਨੌਜਵਾਨ ਨੂੰ ਕੁਝ ਢਿੱਲ ਕਰੀਏ। ਅਰਸ਼ਦੀਪ ਇੱਕ ਸ਼ਾਨਦਾਰ ਪ੍ਰਤਿਭਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਭਾਰਤੀ ਗੇਂਦਬਾਜ਼ੀ ਹਮਲੇ ਦੀ ਅਗਵਾਈ ਕਰੇਗਾ। ਕੋਈ ਨਫ਼ਰਤ ਉਸਨੂੰ ਹੇਠਾਂ ਨਹੀਂ ਖਿੱਚ ਸਕਦੀ।