Punjab

ਜਥੇਦਾਰ ਅੱਜ ਜਾਣਗੇ ਪਾਕਿਸਤਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਮੌਕੇ ਗੁਰਮਤਿ ਸਮਾਗਮਾਂ ‘ਚ ਹਾਜ਼ਰੀ ਭਰਨ ਲਈ ਅੱਜ ਪਾਕਿਸਤਾਨ ਜਾਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20,21 ਅਤੇ 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਮੁੱਖ ਸਮਾਗਮ 22 ਸਤੰਬਰ ਨੂੰ ਹੋਵੇਗਾ, ਜਿਸ ਵਿੱਚ ਭਾਰਤੀ ਸਿੱਖ ਆਗੂਆਂ ਨੂੰ ਸ਼ਾਮਿਲ ਹੋਣ ਲਈ ਸੱਦਾ ਪੱਤਰ ਭੇਜੇ ਗਏ ਹਨ। ਜਥੇਦਾਰ ਵੀ ਇਸ ਸਮਾਗਮ ਵਿੱਚ ਜਾ ਸਕਦੇ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਲਈ ਵੀਜ਼ਾ ਮਿਲ ਚੁੱਕਾ ਹੈ।