ਸ਼੍ਰੀਨਗਰ (Srinagar) ਦੇ ਅਨੰਤਨਾਗ (Anantnag) ਤੋਂ ਮੰਦਭਾਗੀ ਅਤੇ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਰੱਖਿਆ ਕਰਦਾ ਹੋਇਆ ਗੁਰਦਾਸਪੁਰ (Gurdaspur) ਜ਼ਿਲ੍ਹੇ ਨਾਲ ਸਬੰਧਿਤ ਜਵਾਨ ਗੁਰਪ੍ਰੀਤ ਸਿੰਘ ਸ਼ਹੀਦ ਹੋ ਗਿਆ। ਅਨੰਤਨਾਗ ‘ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਫੌਜੀਆਂ ਦੀ ਗੱਡੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 8 ਜਵਾਨ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ।
ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਹੈ, ਜਿੱਥੇ ਉਸ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਲਾਂਸ ਨਾਇਕ ਗੁਰਪ੍ਰੀਤ ਸਿੰਘ 19 ਆਰਆਰ ਅਨੰਤਨਾਗ ਵਿੱਚ ਤਾਇਨਾਤ ਸਨ।
ਗੁਰਪ੍ਰੀਤ ਸਿੰਘ ਆਪਣੇ ਪਿੱਛੇ ਦੋ ਮਾਸੂਮ ਬੱਚੇ ਛੱਡ ਗਿਆ ਹੈ। ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਕਈ ਹੋਰ ਸਿਆਸੀ ਆਗੂ ਪਹੁੰਚੇ ਹੋਏ ਸਨ।
ਇਹ ਵੀ ਪੜ੍ਹੋ – ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ