The Khalas Tv Blog Punjab ਲੁਟੇਰਿਆਂ ਦੇ ਹੌਸਲੇ ਬੁਲੰਦ, ਮੁਕੇਰੀਆਂ ‘ਚ ਦਿੱਤਾ ਵਾਰਦਾਤ ਨੂੰ ਅੰਜਾਮ
Punjab

ਲੁਟੇਰਿਆਂ ਦੇ ਹੌਸਲੇ ਬੁਲੰਦ, ਮੁਕੇਰੀਆਂ ‘ਚ ਦਿੱਤਾ ਵਾਰਦਾਤ ਨੂੰ ਅੰਜਾਮ

ਪੰਜਾਬ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਹੀ ਅਜੀਹੀ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਹੁਸ਼ਿਆਰਪੁਰ (Hoshiarpur) ਦੇ ਮੁਕੇਰੀਆਂ (Mukerian) ‘ਚ ਬੰਦੂਕ ਦੀ ਨੋਕ ‘ਤੇ ਬਜ਼ਾਰ ਦੇ ਵਿੱਚ ਗਹਿਣਿਆਂ ਦੀ ਦੁਕਾਨ ਜੌੜਾ ਆਰਨਾਮੈਂਟਸ ‘ਤੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰੇ ਦੁਕਾਨ ਤੋਂ ਸੋਨੇ ਅਤੇ ਨਕਦੀ ਸਮੇਤ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ।

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜੌੜਾ ਗਹਿਣਿਆਂ ਦੀ ਦੁਕਾਨ ਦੇ ਮਾਲਕ ਅਤਿਨ ਜੌੜਾ ਵਾਸੀ ਮੁਕੇਰੀਆਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ। ਉਦੋਂ ਤਿੰਨ ਵਿਅਕਤੀ ਆਏ ਅਤੇ ਪਿਸਤੌਲ ਅਤੇ ਹੋਰ ਹਥਿਆਰ ਦਿਖਾ ਕੇ ਪੈਸਿਆਂ ਦੀ ਮੰਗ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੇ ਮੇਰੀ ਦੁਕਾਨ ‘ਤੇ ਰੱਖੇ ਬਕਸੇ ਦੀ ਤਲਾਸ਼ੀ ਲਈ ਅਤੇ ਉਸ ਵਿਚ ਰੱਖੀ ਨਕਦੀ ਅਤੇ ਕੁਝ ਗਹਿਣੇ ਲੈ ਕੇ ਭੱਜ ਗਏ।

ਇਹ ਵੀ ਪੜ੍ਹੋ – ਇਮੀਗ੍ਰੇਸ਼ਨ ‘ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਦੱਸੀ ਇਹ ਗੱਲ

Exit mobile version