‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਹੋਣ ਵਾਲੀਆਂ ਚੋਣਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਨੇ ਅਧਿਕਾਰਤ ਤੌਰ ’ਤੇ ਜੋਏ ਬਿਡੇਨ ਨੂੰ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਨਾਮਜ਼ਦ ਕਰ ਦਿੱਤਾ ਹੈ। ਡੈਮੋਕ੍ਰੇਟਿਕ ਪਾਰਟੀ ਦੀ ਡਿਜੀਟਲ ਨੈਸ਼ਨਲ ਕਾਨਫਰੰਸ ਵਿੱਚ ਦੇਸ਼ ਭਰ ਤੋਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਦਾ ਜ਼ੋਰਦਾਰ ਸਮਰਥਨ ਕੀਤਾ।
ਡੈਮੋਕ੍ਰੇਟਿਕ ਪਾਰਟੀ ਦੁਆਰਾ ਨਾਮਜ਼ਦ ਕਰਨਾ ਬਿਡੇਨ ਲਈ ਵੱਡੀ ਰਾਜਨੀਤਿਕ ਜਿੱਤ ਮੰਨਿਆ ਜਾ ਰਿਹਾ ਹੈ। ਉਹ ਦੋ ਵਾਰ ਪਹਿਲਾਂ ਵੀ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਬਣਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਉਹ 3 ਨਵੰਬਰ ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੱਕਰ ਲੈਣਗੇ।