India

ਜੇਪੀ ਨੱਡਾ ਦਾ ਕੱਦ ਹੋਰ ਵਧਿਆ, ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ

18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਦੇ ਸੈਸ਼ਨ ‘ਚ ਸੋਮਵਾਰ ਨੂੰ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਰਾਜ ਸਭਾ ਵਿੱਚ ਸਦਨ ਦਾ ਲੀਡਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਿਊਸ਼ ਗੋਇਲ ਰਾਜ ਸਭਾ ਵਿੱਚ ਸਦਨ ਦੇ ਲੀਡਰ ਸਨ।

ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਰਾਸ਼ਟਰੀ ਪ੍ਰਧਾਨ ਵਜੋਂ ਭਾਜਪਾ ਦੀ ਅਗਵਾਈ ਕਰਨ ਤੋਂ ਬਾਅਦ ਜੇਪੀ ਨੱਡਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀ ਮੰਡਲ ਵਿੱਚ ਵਾਪਸ ਆ ਗਏ ਹਨ। ਜਿਵੇਂ ਹੀ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਉਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਹਿਮਾਚਲ ਪ੍ਰਦੇਸ਼ ਤੋਂ ਇਕਲੌਤੇ ਪ੍ਰਤੀਨਿਧੀ ਬਣ ਗਏ ਹਨ।

ਉਨ੍ਹਾਂ ਨੂੰ ਸਿਹਤ ਮੰਤਰਾਲੇ ਦਾ ਚਾਰਜ ਦਿੱਤਾ ਗਿਆ ਹੈ। ਉਸਨੇ 9 ਨਵੰਬਰ 2014 ਤੋਂ 30 ਮਈ 2019 ਤੱਕ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਕੇਂਦਰੀ ਸਿਹਤ ਮੰਤਰੀ ਵਜੋਂ ਵੀ ਕੰਮ ਕੀਤਾ।

ਇਹ ਵੀ ਪੜ੍ਹੋ –  ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ 46ਵੇਂ ਕਪਤਾਨ! ਇਸ ਵਿਦੇਸ਼ੀ ਦੌਰੇ ਲਈ ਮਿਲੀ ਟੀਮ ਇੰਡੀਆ ਦੀ ਕਮਾਂਡ