ਸੁਪਰੀਮ ਕੋਰਟ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿੱਚ ਬਾਬਾ ਰਾਮਦੇਵ, ਆਚਾਰੀਆ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪਤੰਜਲੀ ਆਯੁਰਵੇਦ ਨੂੰ ਭੇਜੇ ਗਏ ਮਾਣਹਾਨੀ ਨੋਟਿਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ। ਦੋਵੇਂ ਜੱਜਾਂ ਦੀ ਬੈਂਚ ਨੇ ਪਤੰਜਲੀ ਆਯੁਰਵੇਦ ਨੂੰ ਹਲਫਨਾਮਾ ਦਾਇਰ ਕਰਨ ਲਈ 3 ਹਫਤਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਲਫ਼ਨਾਮੇ ਵਿੱਚ ਦੱਸਿਆ ਜਾਵੇ ਕਿ ਜਿਨ੍ਹਾਂ ਉਤਪਾਦਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਇਸ਼ਤਿਹਾਰਾਂ ਨੂੰ ਵਾਪਸ ਲੈਣ ਲਈ ਕੀ ਕਦਮ ਚੁੱਕੇ ਗਏ ਹਨ। ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਰਾਮਦੇਵ ਨੇ ਯੋਗ ਲਈ ਬਹੁਤ ਕੁਝ ਕੀਤਾ ਹੈ। ਇਸ ‘ਤੇ ਜਸਟਿਸ ਹਿਮਾ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਯੋਗ ਲਈ ਜੋ ਕੀਤਾ ਹੈ ਉਹ ਚੰਗਾ ਹੈ, ਪਰ ਪਤੰਜਲੀ ਉਤਪਾਦ ਵੱਖਰਾ ਮਾਮਲਾ ਹੈ।
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਪ੍ਰਧਾਨ ਆਰਵੀ ਅਸ਼ੋਕਨ ਨੇ ਇਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ਵਿੱਚ ਸੁਪਰੀਮ ਕੋਰਟ ‘ਤੇ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਇੰਟਰਵਿਊ ‘ਚ ਉਹ ਪਤੰਜਲੀ ਵਿਗਿਆਪਨ ਮਾਮਲੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਜਸਟਿਸ ਹਿਮਾ ਕੋਹਲੀ ਨੇ ਅਸ਼ੋਕਨ ਨੂੰ ਕਿਹਾ ਕਿ ਤੁਸੀਂ ਮੀਡੀਆ ਨੂੰ ਦਿੱਤੇ ਇੰਟਰਵਿਊ ‘ਚ ਅਦਾਲਤ ਦੀ ਆਲੋਚਨਾ ਨਹੀਂ ਕਰ ਸਕਦੇ। ਫਿਲਹਾਲ ਅਸੀਂ IMA ਪ੍ਰਧਾਨ ਦੀ ਮੁਆਫੀ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਾਂ। ਅਦਾਲਤ ਨੇ 7 ਮਈ ਨੂੰ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਉਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ – PM Modi ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ