ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਦਿੱਲੀ ਦੀ ਰਾਉਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਵਿੱਚ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਸੀ.ਬੀ.ਆਈ ਕੇਸ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੂੰ 8 ਅਗਸਤ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਨੂੰ ਜ਼ਮਾਨਤ ਮਿਲ ਗਈ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ ਪਰ ਕੇਜਰੀਵਾਲ ਅਜੇ ਵੀ ਜੇਲ੍ਹ ਵਿੱਚ ਹਨ।
ਇਹ ਵੀ ਪੜ੍ਹੋ – ਅਕਾਲੀ ਦਲ ਦੇ ਬਾਗੀ ਧੜੇ ਨੇ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਮਨਾਈ ਬਰਸੀ! ਸੁਖਬੀਰ ਬਾਦਲ ‘ਤੇ ਰੱਖਿਆ ਨਿਸ਼ਾਨਾ