ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦਾ ਕੁਦਰਤੀ ਮਾਰ ਕਾਰਨ ਫ਼ਸਲ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਨੂੰ ਆਪਣੀ ਜਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਤੋਂ ਘੱਟ 50 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਨੂੰ ਦੇਵੇ। ਬਾਦਲ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਿਰਫ਼ ਬਿਆਨ ਦੇਣ ਨਾਲ ਕਿਸਾਨਾਂ ਦੇ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੰਦੀ ਹੈ ਪਰ ਕਿਸਾਨਾਂ ਨੂੰ ਪਾਸੇ ਹਾਲੇ ਤੱਕ ਨਹੀਂ ਆਏ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਦੋ ਫਸਲਾਂ ਦੇ ਪਾਸੇ ਹਾਲੇ ਤੱਕ ਨਹੀਂ ਦਿੱਤੇ ਗਏ।
ਅੰਮ੍ਰਿਤਪਾਲ ਮਾਮਲੇ ‘ਚੇ ਬੇਲਦਿਆਂ ਬਾਦਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਪਰਿਵਾਰ ਸਾਡੇ ਕੋਲ ਪਹੁੰਚ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਜਿੱਥੇ-ਜਿੱਥੇ ਵੀ ਬੇਕਸੂਰ ਨੌਜਵਾਨਾਂ ਨੂੰ ਫੜਿਆ ਗਿਆ ਹੈ, ਉਥੇ ਜਾ ਕੇ ਉਨ੍ਹਾਂ ਦੀ ਪਰਿਵਾਰਾਂ ਨੂੰ ਮਿਲਿਆ ਜਾਵੇ ਤੇ ਬਣਦੀ ਮਦਦ ਕੀਤੀ ਜਾਵੇ
ਉਨ੍ਹਾਂ ਦੱਸਿਆ ਕਿ ਹੋ ਇਹ ਰਿਹਾ ਹੈ ਕਿ ਕਿਸੇ ਬੱਚੇ ਨੇ ਕੋਈ ਪੋਸਟ ਸ਼ੇਅਰ ਕੀਤੀ ਹੈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆਂ ਜਾਂਦਾ ਹੈ। ਪੋਸਟ ਸ਼ੇਅਰ ਕਰਨਾ ਕੋਈ ਜੁਰਮ ਨਹੀਂ ਹੈ। ਜੇਕਰ ਤੁਸੀਂ ਵਾਰ-ਵਾਰ ਉਨ੍ਹਾਂ ਨੂੰ ਗ੍ਰਿਫਤਾਰ ਕਰੋਗੇ, ਜੁਲਮ ਕਰੋਗੇ ਤਾਂ ਜਵਾਨੀ ਤਾਂ ਕਿੱਡਾ ਵੱਡਾ ਨੁਕਸਾਨ ਹੋ ਜਾਣਾ ਹੈ।