‘ਦ ਖ਼ਾਲਸ ਬਿਊਰੋ : ਮਨੁੱਖੀ ਅਧਿਕਾਰਾਂ ਦੀ ਲ ੜਾਈ ਲ ੜਨ ਵਾਲੇ ਜਸਟਿਸ ਅਜੀਤ ਸਿੰਘ ਬੈਂਸ ਦਾ 99 ਸਾਲ ਦੀ ਉਮਰ ਵਿੱਚ ਬੀਤੀ ਰਾਤ ਦੇਹਾਂ ਤ ਹੋ ਗਿਆ। ਹਾਈਕੋਰਟ ਦੇ ਸੀਨੀਅਰ ਐਡਵੋਕੇਟ ਆਰ ਐਸ ਬੈਂਸ ਦੇ ਪਿਤਾ ਜਸਟਿਸ ਅਜੀਤ ਸਿੰਘ ਵੱਲੋਂ ਲੜੀ ਗਈ ਮਨੁੱਖੀ ਅਧਿਕਾਰਾਂ ਦੀ ਲੜਾਈ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਹਨਾਂ ਨੇ ਚੰਡੀਗੜ੍ਹ ਦੇ ਸੈਕਟਰ 3 ਸਥਿਤ ਆਪਣੀ ਰਿਹਾਇਸ਼ ’ਤੇ ਆਖਰੀ ਸਾਹ ਲਏ। ਆਨੰਦਪੁਰ ਸਾਹਿਬ ਹੋਲਾ ਮਹੱਲਾ ਮੌਕੇ ਭਾਸ਼ਣ ਦੇਣ ਕਰਕੇ ਦੇ ਸ਼ ਧ ਰੋਹੀ ਦੇ ਦੋ ਸ਼ਾਂ ਵਿੱਚ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ
ਪੰਜਾਬ ਅਤੇ ਹਰਿਆਣਾ ਹਾਈ ਕਰੋਟ ਤੋਂ ਸੇਵਾ ਮੁਕਤੀ ਤੋਂ ਬਾਅਦ 1985 ਵਿਚ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਹਨਾਂ ਨੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨਾਂ ਦੀ ਇਕ ਐਨਜੀਓ ਦੀ ਸਥਾਪਨਾ ਕੀਤੀ, ਜਿਸ ਨੇ ਬਾਅਦ ਵਿਚ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰ ਘਣਾ ਦਾ ਪਰਦਾਫਾਸ਼ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਜਸਟਿਸ ਅਜੀਤ ਸਿੰਘ ਬੈਂਸ ਆਖਰੀ ਸਮੇਂ ਤੱਕ ਐਨਜੀਓ ਨਾਲ ਜੁੜੇ ਰਹੇ।