India

ਨਿਆਂ ਵੀ ਜ਼ਿੰਦਗੀ ਜਿੰਨਾਂ ਲਾਜ਼ਮੀ

ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਅੱਜ ਨਿਆਂਪਾਲਿਕਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਅਤੇ ਕਾਨੂੰਨੀ ਸਹਾਇਤਾ ਦੀ ਉਡੀਕ ਕਰ ਰਹੇ ਵਿਚਾਰ ਅਧੀਨ ਕੈਦੀਆਂ ਨੂੰ ਰਿਹਾਅ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੀਵਨ ਵਿੱਚ ਜਿਵੇਂ ਕਾਰੋਬਾਰ ਦੀ ਸੌਖ ਜਰੂਰੀ ਹੈ ਉਵੇਂ ਹੀ ਨਿਆਂ ਮਿਲਣਾ ਵੀ ਲਾਜ਼ਮੀ ਹੈ। ਉਹ ਆਲ ਇੰਡੀਆ ਡਿਸਟ੍ਰਿਕਟ ਲੀਗਲ ਸਰਵਿਸਿਜ਼ ਅਥਾਰਟੀ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਈ ਕੈਦੀ  ਜੇਲ੍ਹਾਂ ‘ਚ ਕਾਨੂੰਨੀ ਮਦਦ ਲੈਣ ਦੀ ਉਡੀਕ ਕਰ ਰਹੇ ਹਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਲੋੜਮੰਦਾ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਲੈਣ । ਪ੍ਰਧਾਨ ਮੰਤਰੀ ਮੋਦੀ ਨੇ ਕਾਨਫਰੰਸ ਵਿੱਚ ਹਾਜ਼ਰ ਜ਼ਿਲ੍ਹਾ ਜੱਜਾਂ ਨੂੰ ਅਪੀਲ ਕੀਤੀ ਕਿ ਉਹ ਬਕਾਇਆ ਮਾਮਲਿਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦੇ ਚੇਅਰਪਰਸਨ ਦੀ ਹੈਸੀਅਤ ਵਿੱਤ ਹਵਾਲਾਤੀਆਂ ਅਤੇ ਕੈਦੀਆਂ ਦੀ ਰਿਹਾਈ ਵਿੱਚ ਤੇਜ਼ੀ ਲਿਆਉਣ।

ਭਾਰਤ ਦੇ ਚੀਫ਼ ਜਸਟਿਸ ਐਨ. ਵੀ ਰਮੰਨਾ ਅਤੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਗਲੇ 25 ਸਾਲਾਂ ਵਿੱਚ ਦੇਸ਼ ਨੂੰ ਹੋਰ  ਨਵੀਆਂ ਉਚਾਈਆਂ ‘ਤੇ ਲੈ ਜਾਣ ਦੀ ਲੋੜ ਹੈ। ਪੀਐਮ ਮੋਦੀ ਨੇ ਕਿਹਾ ਕਿ ਕਿਸੇ ਵੀ ਸਮਾਜ ਲਈ ਨਿਆਂ ਪ੍ਰਣਾਲੀ ਤੱਕ ਪਹੁੰਚ ਜਿੰਨੀ ਮਹੱਤਵਪੂਰਨ ਹੈ, ਉਨੀ ਹੀ ਮਹੱਤਵਪੂਰਨ ਨਿਆਂ ਪ੍ਰਦਾਨ ਪ੍ਰਣਾਲੀ ਹੈ। ਨਿਆਂਇਕ ਬੁਨਿਆਦੀ ਢਾਂਚਾ ਵੀ ਇਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।