International

ਜਸਟਿਨ ਟਰੂਡੋ ਕਿਸੇ ਵੀ ਸਮੇਂ ਦੇ ਸਕਦਾ ਅਸਤੀਫਾ!

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਕਿਸੇ ਸਮੇਂ ਵੀ ਅਸਤੀਫਾ ਦੇ ਸਕਦੇ ਹਨ। ਇਹ ਜਾਣਕਾਰੀ ਕੈਨੇਡਾ ਦੀ ਇਕ ਅਖਬਾਰ ਗਲੋਬ ਐਂਡ ਮੇਲ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਅਖਬਾਰ ਨੇ ਇਹ ਜਾਣਕਾਰੀ ਤਿੰਨ ਲੋਕਾਂ ਦੇ ਹਵਾਲੇ ਦੇ ਨਾਲ ਪ੍ਰਸਾਰਿਤ ਕੀਤੀ ਹੈ। ਇਹ ਤਿੰਨੇ ਵਿਅਕਤੀ ਕੌਣ ਹਨ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਟਰੂਡੋ ‘ਤੇ ਕਈ ਮਹੀਨਿਆਂ ਤੋਂ ਆਪਣੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਕੈਨੇਡਾ ‘ਚ ਇਸ ਸਾਲ ਸੰਸਦੀ ਚੋਣਾਂ ਹੋਣੀਆਂ ਹਨ ਪਰ ਜੇਕਰ ਟਰੂਡੋ ਅਸਤੀਫਾ ਦਿੰਦੇ ਹਨ ਤਾਂ ਤੈਅ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਮੰਗ ਹੋ ਸਕਦੀ ਹੈ। ਰਿਪੋਰਟ ਮੁਤਾਬਕ ਲਿਬਰਲ ਪਾਰਟੀ ਦੀ ਨੈਸ਼ਨਲ ਕਾਕਸ ਦੀ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਟਰੂਡੋ ਨੂੰ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੇ ‘ਚ ਟਰੂਡੋ ਇਸ ਬੈਠਕ ਤੋਂ ਪਹਿਲਾਂ ਆਪਣਾ ਅਸਤੀਫਾ ਸੌਂਪ ਸਕਦੇ ਹਨ।

ਦੱਸ ਦੇਈਏ ਕਿ ਟਰੂਡੋ ਕੋਲੋਂ ਪਿਛਲੇ ਸਮੇਂ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਅਸਤੀਫਾ ਮੰਗਿਆ ਜਾ ਰਿਹਾ ਹੈ ਅਤੇ ਉਨ੍ਹਾਂ ਤੇ ਕਾਫੀ ਦਬਾਅ ਵੀ ਪਾਇਆ ਜਾ ਰਿਹਾ ਹੈ। ਟਰੂਡੋ ਸਰਕਾਰ ਕੋਲ ਇਸ ਸਮੇਂ ਬਹੁਮਤ ਵੀ ਨਹੀਂ ਹੈ ਕਿਉਂਕਿ ਜਗਮੀਤ ਸਿੰਘ ਪਾਰਟੀ ਵੱਲੋਂ ਜਸਟਿਨ ਟਰੂਡੋ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ।

ਇਹ ਵੀ ਪੜ੍ਹੋ – ਪੰਜਾਬ ਵਿੱਚ 3 ਹਜ਼ਾਰ ਸਰਕਾਰੀ ਬੱਸਾਂ ਬੰਦ, ਖੱਜਲ-ਖੁਆਰ ਹੋ ਰਹੀ ਜਨਤਾ