The Khalas Tv Blog International ਕੈਨੇਡਾ ਦੀ ਸੱਤਾ ‘ਤੇ ਮੁੜ ਕਾਬਜ਼ ਹੋਏ ਜਸਟਿਨ ਟਰੂਡੋ
International

ਕੈਨੇਡਾ ਦੀ ਸੱਤਾ ‘ਤੇ ਮੁੜ ਕਾਬਜ਼ ਹੋਏ ਜਸਟਿਨ ਟਰੂਡੋ

‘ਦ ਖ਼ਾਲਸ ਬਿਊਰੋ :- ਕੈਨੇਡਾ ਵਿੱਚ ਅੱਜ ਨਵੀਂ ਫੈਡਰਲ ਸਰਕਾਰ ਬਣਾਉਣ ਲਈ ਵੋਟਾਂ ਪਈਆਂ ਹਨ। ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਪੈਪੀਨਿਊ ਤੋਂ ਆਪਣੀ ਸੀਟ ਜਿੱਤ ਲਈ ਹੈ। ਉਨ੍ਹਾਂ ਨੇ ਟਵੀਟ ਕਰਕੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ। ਟਰੂਡੋ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ ਪਰ ਰੁਝਾਨਾਂ ਮੁਤਾਬਕ ਉਨ੍ਹਾਂ ਦੀ ਪਾਰਟੀ ਇਸ ਵਾਰ ਵੀ ਬਹੁਮੱਤ ਹਾਸਿਲ ਨਹੀਂ ਕਰ ਸਕੇਗੀ।

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਨੂੰ ਵਧਾਈ ਦਿੱਤੀ। ਜਗਮੀਤ ਸਿੰਘ ਨੇ ਸਿਹਤ ਸੇਵਾਵਾਂ ਅਤੇ ਵਾਤਾਵਰਨ ਪਰਿਵਰਤਨ ਦੇ ਮੁੱਦਿਆਂ ਬਾਰੇ ਵੀ ਗੱਲ ਕੀਤੀ। ਜਗਮੀਤ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੰਚ ‘ਤੇ ਮੌਜੂਦ ਸੀ।

Exit mobile version