The Khalas Tv Blog Punjab ਬਰਨਾਲਾ ‘ਚ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦਾ ਕਰ ਦਿੱਤਾ ਇਹ ਹਾਲ
Punjab

ਬਰਨਾਲਾ ‘ਚ ਕਬੱਡੀ ਖਿਡਾਰੀਆਂ ਨੇ ਪੁਲਿਸ ਮੁਲਾਜ਼ਮ ਦਾ ਕਰ ਦਿੱਤਾ ਇਹ ਹਾਲ

Kabaddi players in Barnala of the policeman murder

 ਬਰਨਾਲਾ ‘ਚ ਇਕ ਪੁਲਿਸ ਮੁਲਾਜ਼ਮ ਨੂੰ ਲੈ ਕੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਬੱਡੀ ਖਿਡਾਰੀਆਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀਆਂ ਤੇ ਇਕ ਰੈਸਟੋਰੈਂਟ ਮਾਲਕ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਪੁਲਿਸ ਇਥੇ ਪਹੁੰਚੀ ਸੀ।

ਪੁਲਿਸ, ਕਬੱਡੀ ਖਿਡਾਰੀਆਂ ਨੂੰ ਲੈ ਕੇ ਜਾ ਰਹੀ ਸੀ ਕਿ ਇਸੇ ਦੌਰਾਨ ਗੱਡੀ ‘ਚ ਬਿਠਾਉਣ ਮੌਕੇ ਝੜਪ ਹੋ ਗਈ। ਇਸ ਦੌਰਾਨ ਝੜਪ ਵਿਚ ਹੌਲਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ। ਮੁਲਜ਼ਮ ਅੰਤਰਾਸ਼ਟਰੀ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਫਿਲਹਾਲ ਪੁਲਿਸ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ। ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇੱਕ ਵਿੱਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ। ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।

ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਕੁਝ ਕਬੱਡੀ ਖਿਡਾਰੀ 25 ਏਕੜ ਵਿਚ ਬਣੇ ਰੈਸਟੋਰੈਂਟ ਵਿਚ ਬੈਠ ਕੇ ਸ਼ਰਾਬ ਪੀ ਰਹੇ ਸਨ। ਕਿਸੇ ਗੱਲ ਨੂੰ ਲੈ ਕੇ  ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ, ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਮਗਰੋਂ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਉਸ ਨੂੰ ਉਸ ਦਾ ਸਾਥੀ ਮੁਲਾਜਣ ਸਿਵਲ ਹਸਪਤਾਲ ਬਰਨਾਲਾ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਸੜਕ ’ਤੇ ਸੁੱਟੇ ਜਾਣ ਕਾਰਨ ਉਸ ਦਾ ਸਿਰ ਸੜਕ ’ਤੇ ਵੱਜ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਉੱਥੋਂ ਚਲੇ ਗਏ। ਇਸ ਤੋਂ ਬਾਅਦ ਮੁਲਜ਼ਮ ਕਬੱਡੀ ਖਿਡਾਰੀ ਰੈਸਟੋਰੈਂਟ ਵਿੱਚ ਭੰਨਤੋੜ ਕਰਕੇ ਫ਼ਰਾਰ ਹੋ ਗਏ।

Exit mobile version