Punjab

ਬੰਦੀ ਸਿੱਖਾਂ ਦੀ ਰਿਹਾਈ ਮਸਲੇ ‘ਤੇ ਹੋਇਆ ਕਾਜਰੀਵਾਲ ਦੀ ਵਿਰੋਧ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਸ ਸਮੇਂ ਵਿਰੋਧ ਦਾ ਸਾਹਮਣਾ ਕਰਨਾ ਪਿਆ,ਜਦੋਂ ਉਹ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਰੋਡ ਮਾਰਚ ਲਈ ਪਹੁੰਚੇ ਸਨ । ਵੱਡੀ ਗਿਣਤੀ ਵਿੱਚ ਸੜਕ ਤੇ ਇਕਠੇ ਹੋਏ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਅਰੇਬਾਜ਼ੀ ਕੀਤੀ ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਵੱਖ-ਵੱਖ ਜੇਲ੍ਹਾਂ ਵਿਚ ਬੰਦ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਕਈ ਸਿੱਖ ਯੋਧਿਆਂ ਦੀ ਰਿਹਾਈ ਅਰਵਿੰਦ ਕੇਜਰੀਵਾਲ ਦੇ ਦਸਤਖਤਾਂ ‘ਤੇ ਟਿਕੀ ਹੋਈ ਹੈ ਪਰ ਪੰਜਾਬ ਵਿਰੋਧੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਵੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇੱਥੇ ਡੇਰਾ ਬਾਬਾ ਨਾਨਕ ਹਲਕੇ ਆਮ ਆਦਮੀ ਪਾਰਟੀ ਦਾ ਕੋਈ ਵੀ ਵਜੂਦ ਨਹੀਂ ਹੈ |