‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਮੰਤਰੀ ਕਾਕਾ ਰਣਦੀਪ ਨੇ ਚੋਣਾਂ ਵਿੱਚ ਹਾਰਨ ਤੋਂ ਬਾਅਦ ਕਿਹਾ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਪਾਰਟੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੁੱਝ ਵੱਡੇ ਆਗੂਆਂ ਦੀ ਇੱਕ ਗੱਲ ‘ਤੇ ਸਹਿਮਤੀ ਨਾ ਹੋਣ ਕਾਰਨ ਲੋਕਾਂ ਵਿੱਚ ਗ਼ਲਤ ਸੁਨੇਹਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਤਿੰਨ ਮਹੀਨੇ ਪਹਿਲਾਂ ਹਟਾਉਣਾ ਪਾਰਟੀ ਲਈ ਨੁਕਸਾਨਦੇਹ ਰਿਹਾ ਹੈ।