India Punjab

ਕਾਲਕਾ ਵੱਲੋਂ ਭਾਜਪਾ ਦੀ ਹਮਾਇਤ ਕਰਨ ਦਾ ਐਲਾਨ, ਅਕਾਲੀ ਦਲ ਨੇ ਕਿਹਾ ‘ਇਹ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਪਾਉਣ ਵਾਂਗ ਹੈ’

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੇ ਉਮੀਦਵਾਰ ਹਨ ਉਨ੍ਹਾਂ ਦੀ ਮਦਦ ਕਰੇਗੀ ਇਹ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਨੇ ਕਹੀ ਹੈ। ਇਸਦੇ ਜਵਾਬ ਵਿੱਚ  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕਾਲਕਾ ਜੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰਨ ਲਈ ਨਾਮਜ਼ਦ ਕੀਤੀ ਗਈ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਨੇ ਭਾਜਪਾ ਨੂੰ ਆਪਣੀ ਖੁੱਲ੍ਹੀ ਹਮਾਇਤ ਦਾ ਐਲਾਨ ਕੀਤਾ।

ਕਲੇਰ ਨੇ ਕਾਲਕਾ ਦੇ ਇਸ ਬਿਆਨ ਨੂੰ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਪਾਉਣਾ ਦੱਸਿਆ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਕਾਲਕਾ ਜੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰਨ ਲਈ ਨਾਮਜ਼ਦ ਕੀਤੀ ਗਈ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਨੇ ਭਾਜਪਾ ਨੂੰ ਆਪਣੀ ਖੁੱਲ੍ਹੀ ਹਮਾਇਤ ਦਾ ਐਲਾਨ ਕੀਤਾ। ਕੀ ਇਹ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਪਾਉਣ ਵਾਂਗ ਨਹੀਂ ਹੈ , ਕੀ ਮਸਲਾ ਹੱਲ ਹੋ ਗਿਆ?

ਕਲੇਰ ਨੇ ਸਵਾਲ ਕਰਦਿਆਂ ਕਿਹਾ ਕਿ ਮੇਰੀ ਜਾਣਕਾਰੀ ਅਨੁਸਾਰ ਮੋਦੀ ਸਰਕਾਰ ਨੇ ਅੱਜ ਤੱਕ ਕਮੇਟੀ ਨੂੰ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ?

ਕੀ ਕਾਲਕਾ ਆਪਣੇ ਆਪ ਨੂੰ ਅਕਾਲ ਤਖ਼ਤ ਤੋਂ ਉੱਪਰ ਸਮਝਦੇ?

ਜਾਂ ਉਹ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ?

ਪੰਥ ਸਿਰਫ ਨਿੱਜੀ ਮੁਫਾਦਾਂ ਦੀ ਪ੍ਰਾਪਤੀ ਲਈ ਕੀਤੇ ਇਸ ਧੋਖੇ ਦਾ ਜਵਾਬ ਚਾਹੁੰਦਾ ਹੈ।

ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਖੁੱਲ ਕੇ ਭਾਜਪਾ ਦੀ ਹਿਮਾਇਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਿੱਖ ਮਸਲਿਆਂ ਲਈ ਦੇਸ਼ ਹੋਵੇ ਜਾਂ ਵਿਦੇਸ਼ ਜ਼ਰੂਰਤ ਪਈ ‘ਤੇ ਅਸੀਂ ਮਦਦ ਲੈਣ ਲਈ ਭਾਜਪਾ ਤੋਂ ਕੋਈ ਸੰਕੋਚ ਨਹੀ ਕੀਤਾ ਹੈ ਅਤੇ ਨਾ ਹੀ ਕਰਾਂਗੇ।  ਉਨ੍ਹਾਂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਨਾਲ ਲੈ ਕੇ ਚੱਲਣਾਂ ਹੀ ਸਾਡੇ ਲਈ ਬਹਿਤਰ ਹੈ।

ਕਾਲਕਾ ਮੁਤਾਬਕ ਦੇਸ਼ ਭਰ ਵਿੱਚ ਜਿੱਥੇ- ਜਿੱਥੇ ਵੀ ਭਾਜਪਾ ਦੇ ਉਮੀਦਵਾਰ ਹੋਣਗੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀਆਂ  ਲੋੜਾਂ ਅਨੁਸਾਰ ਜਿੰਮੇਦਾਰੀਆਂ ਲਗਾ ਕੇ ਹਮਾਇਤ ਕੀਤੀ ਜਾਵੇਗੀ।