The Khalas Tv Blog Punjab ਗਲਾ ਘੁੱਟ ਕੇ ਹੋਇਆ ਕੰਚਨ ਕੁਮਾਰੀ ਦਾ ਕਤਲ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ
Punjab

ਗਲਾ ਘੁੱਟ ਕੇ ਹੋਇਆ ਕੰਚਨ ਕੁਮਾਰੀ ਦਾ ਕਤਲ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ

ਕੰਚਨ ਕੁਮਾਰੀ ਕਤਲ ਕੇਸ ਵਿੱਚ ਅਹਿਮ ਖੁਲਾਸਾ ਹੋਇਆ ਹੈ,ਪੋਸਟਮਾਰਟਮ ਰਿਪੋਰਟ ਅਨੁਸਾਰ, ਉਸ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਸੀ, ਪਰ ਬਲਾਤਕਾਰ ਦੀ ਪੁਸ਼ਟੀ ਅਜੇ ਨਹੀਂ ਹੋਈ। ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ, ਜਿਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਕਤਲ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂਏਈ ਭੱਜ ਗਿਆ। ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਅਤੇ ਯੂਏਈ ਅਧਿਕਾਰੀਆਂ ਨੂੰ ਵਾਰੰਟ ਦੀ ਕਾਪੀ ਭੇਜਣ ਦੀ ਤਿਆਰੀ ਕਰ ਰਹੀ ਹੈ।

ਦੋ ਲੋਕਾਂ ਨੇ ਮਹਿਰੋਂ ਨੂੰ ਅੰਮ੍ਰਿਤਸਰ ਪਹੁੰਚਣ ਵਿੱਚ ਮਦਦ ਕੀਤੀ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਪਹੁੰਚਣ ਵਿੱਚ ਦੋ ਵਿਅਕਤੀਆਂ ਨੇ ਮਦਦ ਕੀਤੀ, ਜਿਨ੍ਹਾਂ ਵਿੱਚ ਤਰਨਤਾਰਨ ਦਾ ਰਣਜੀਤ ਸਿੰਘ ਅਤੇ ਇੱਕ ਅਣਪਛਾਣਿਆ ਵਿਅਕਤੀ ਸ਼ਾਮਲ ਹੈ।

ਰਣਜੀਤ ਸਿੰਘ ਲਈ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ, ਅਤੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਦੋ ਹੋਰ ਮੁਲਜ਼ਮ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਜਿਸ ਦੀ ਜਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਸੀ। ਦੱਸ ਦਈਏ ਕਿ ਕੰਚਨ ਕੁਮਾਰੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ। ਅੰਮ੍ਰਿਤਪਾਲ ਸਿੰਘ ਮਹਿਰਾ ਅਤੇ ਉਸਦੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮ੍ਰਿਤ ਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਮਹਿਰਾ ਦੀ ਭਾਲ ਕੀਤੀ ਜਾ ਰਹੀ ਹੈ।

 

Exit mobile version