‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਜਗਮੋਹਨ ਕੰਗ ਨੇ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕੀਤਾ ਹੈ। ਉਨਾਂ ਨੇ ਕਿਹਾ ਹੈ ਕਿ ਮੇਰਾ ਰਾਜਨੀਤੀ ਵਿੱਚ ਲੰਬਾ ਸਿਆਸੀ ਤਜਰਬਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਜਰੂਰ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਦੀ ਸੀਟ ਮਿਲਦੀ ਹੈ ਕਿ ਨਹੀਂ, ਇਸਦਾ ਫੈਸਲਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰਨਗੇ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੀਟ ਨਾਲ ਮਿਲਣ ਕਾਰਨ ਕਾਂਗਰਸ ਤੋਂ ਖਫ਼ਾ ਚੱਲ ਰਹੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਪਾਰਟੀ ਛੱਡ ਦਿੱਤੀ ਸੀ। ਉਨਾਂ ਨੇ ਦਿੱਲੀ ਵਿਖੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰਾਂ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ ਸੀ।