The Khalas Tv Blog India ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਵੱਡਾ ਝਟਕਾ! ਬਜ਼ੁਰਗ ਕਿਸਾਨ ਮਾਤਾ ਦੀ ਮਾਣਹਾਨੀ ਦਾ ਮਾਮਲਾ
India Khetibadi Manoranjan Punjab

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਵੱਡਾ ਝਟਕਾ! ਬਜ਼ੁਰਗ ਕਿਸਾਨ ਮਾਤਾ ਦੀ ਮਾਣਹਾਨੀ ਦਾ ਮਾਮਲਾ

ਬਿਊਰੋ ਰਿਪੋਰਟ (29 ਸਤੰਬਰ, 2025): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀਆਂ ਟਿੱਪਣੀਆਂ ਲਈ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਕੰਗਨਾ ਨੂੰ ਹੁਣ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣਾ ਪਵੇਗਾ।

ਦੱਸ ਦੇਈਏ ਕੁਝ ਦਿਨ ਪਹਿਲਾਂ, ਅਦਾਲਤ ਨੇ ਕੰਗਨਾ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਵੀ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਘਟਨਾ 2021 ਵਿੱਚ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਉਸ ਸਮੇਂ ਦੌਰਾਨ, ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਨੂੰ 100-100 ਰੁਪਏ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਵਾਲੀ ਬੀਬੀ ਦੱਸਦਿਆਂ ਟਵੀਟ ਕੀਤਾ ਸੀ।

ਇਸ ਤੋਂ ਬਾਅਦ ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ। ਕੰਗਨਾ ਨੇ ਕਿਹਾ ਕਿ ਉਸਨੇ ਸਿਰਫ਼ ਇੱਕ ਵਕੀਲ ਦੀ ਪੋਸਟ ਦੁਬਾਰਾ ਪੋਸਟ ਕੀਤੀ ਸੀ।

Exit mobile version