India Punjab

‘ਕੰਗਨਾ ਸਿੱਖ ਕੌਮ ਖਿਲਾਫ ਟਿੱਪਣੀ ਕਰਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਾ ਕਰੇ!’ ਬੀਜੇਪੀ ਦੇ ਸਾਬਕਾ ਮੰਤਰੀ ਦੀ ਨਸੀਹਤ

ਬਿਉਰੋ ਬਿਉਰੋ ਰਿਪੋਰਟ – ਪੰਜਾਬ ਤੋਂ ਬੀਜੇਪੀ ਦੇ ਵੱਡੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕੰਗਨਾ ਰਣੌਤ (KANGNA RANAUT) ਨੂੰ ਵੱਡੀ ਨਸੀਹਤ ਦਿੱਤੀ ਹੈ। ਸਾਬਕਾ IAS ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (SOM PARKASH) ਨੇ ਕਿਹਾ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਸੂਰਤ ਵਿੱਚ ਭੰਗ ਨਹੀਂ ਹੋਣ ਦਿੱਤਾ ਜਾ ਸਕਦਾ ਹੈ। ਉਨ੍ਹਾਂ ਨੇ ਕੰਗਨਾ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਾ ਕਰਨ ਦੀ ਸਲਾਹ ਦਿੱਤੀ ਹੈ।

ਕੰਗਨਾ ਰਣੌਤ ਵੱਲੋਂ ਦਿੱਤੇ ਗਏ ਬਿਆਨ ’ਤੇ ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਰ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸਿੱਖ ਕੌਮ ਖਿਲਾਫ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੂੰ ਜ਼ਾਬਤੇ ਵਿੱਚ ਰਹਿਣਾ ਚਾਹੀਦਾ ਹੈ। ਸੋਮ ਪ੍ਰਕਾਸ਼ ਨੇ ਕਿਹਾ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇੱਕ ਟੀਵੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਕੰਗਨਾ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਦੱਸਿਆ ਸੀ ਅਤੇ ਇਲਜ਼ਾਮ ਲਗਾਇਆ ਸੀ ਕਿ ਹਥਿਆਰ ਰੱਖਣ ਵਾਲਾ ਸੰਤ ਕਿਵੇਂ ਹੋ ਸਕਦਾ ਹੈ?