ਚੰਡੀਗੜ੍ਹ ਨੂੰ ਮਿਲੀ ਨਵੀਂ ਐਸਐਸਪੀ ਕੰਵਰਦੀਪ ਕੌਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਪਿਛਲੇ ਦਿਨੀਂ ਹੀ ਗ੍ਰਹਿ ਮੰਤਰਾਲੇ ਨੇ 2013 ਬੈਚ ਦੀ ਆਈਪੀਐਸ ਕੰਵਰਦੀਪ ਕੌਰ ਨੂੰ SSP ਦੇ ਅਹੁਦੇ ਲਈ ਤਾਇਨਾਤ ਕਰ ਦਿੱਤਾ ਸੀ। ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਦੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਅਚਾਨਕ ਵਾਪਸ ਆਉਣ ਤੋਂ ਬਾਅਦ ਐਸਐਸਪੀ (ਯੂਟੀ) ਦਾ ਅਹੁਦਾ ਖਾਲੀ ਪਿਆ ਸੀ। ਉਸਨੂੰ 12 ਦਸੰਬਰ 2022 ਨੂੰ ਪੰਜਾਬ ਵਾਪਸ ਭੇਜ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਨੇ 2012 ਬੈਚ ਦੇ ਡਾਕਟਰ ਅਖਿਲ ਚੌਧਰੀ ਦਾ ਨਾਂ 2013 ਬੈਚ ਦੇ ਆਈਪੀਐਸ ਕੰਵਰਦੀਪ ਕੌਰ ਨਾਲ ਬਦਲ ਕੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਯੂਟੀ) ਦੇ ਅਹੁਦੇ ਲਈ ਤਿੰਨ ਆਈਪੀਐਸ ਅਧਿਕਾਰੀਆਂ ਦਾ ਸੋਧਿਆ ਪੈਨਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜਿਆ ਸੀ। ਇਸ ਮਗਰੋਂ ਸੋਧੇ ਹੋਏ ਪੈਨਲ ਨੂੰ ਗ੍ਰਹਿ ਮੰਤਰਾਲੇ (MHA) ਨੂੰ ਭੇਜ ਦਿੱਤਾ ਗਿਆ ਸੀ, ਇਸ ‘ਚੋਂ ਗ੍ਰਹਿ ਮੰਤਰਾਲੇ ਨੇ 2013 ਬੈਚ ਦੀ ਆਈਪੀਐਸ ਕੰਵਰਦੀਪ ਕੌਰ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਸੀ।