Punjab

15 ਮਈ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ! ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ !

 

ਬਿਊਰੋ ਰਿਪੋਰਟ : ਕਪੂਰਥਲਾ ਜ਼ਿਲ੍ਹੇ ਵਿੱਚ ਮਾਤਾ ਭੱਦਰਕਾਲੀ ਜੀ ਦੇ ਮੇਲੇ ਮੌਕੇ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਨਿਰਦੇਸ਼ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਿਆ ਹੈ। 15 ਮਈ ਨੂੰ ਕਪੂਰਥਲਾ ਵਿੱਚ ਮਾਤਾ ਭੱਦਰਕਾਲੀ ਜੀ ਦਾ ਮੇਲਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਲੋਕਾਂ ਦੀ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖ ਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਾਰੀ ਕੀਤੇ ਗਏ ਨੋਟਿਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸੇਖੂਪੁਰਾ ਸਬ ਡਿਵੀਜਨ ਕਪੂਰਥਲਾ ਵਿੱਚ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਦੇ ਹੋਏ ਸਬ ਡਿਵੀਜਨ ਕਪੂਰਥਲਾ ਵਿੱਚ ਪੈਂਦੇ ਸਰਕਾਰੀ ਅਦਾਰਿਆਂ, ਨਿਗਮ, ਬੋਰਡ, ਵਿਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ 15 ਮਈ ਦਿਨ ਸੋਮਵਾਰ ਨੂੰ ਛੁੱਟੀ ਕੀਤੀ ਗਈ ਹੈ। ਇਹ ਵੀ ਨਿਰਦੇਸ਼ ਜਾਰੀ ਕੀਤਾ ਗਿਆ ਹੈ ਕਿ ਜਿੰਨਾਂ ਅਧਿਕਾਰੀਆਂ ਦੀ ਡਿਊਟੀ ਮੇਲੇ ਦੌਰਾਨ ਲੱਗੀ ਹੋਈ ਹੈ ਉਨ੍ਹਾਂ ਅਧਿਕਾਰੀਆਂ ‘ਤੇ ਇਹ ਹੁਕਮ ਲਾਗੂ ਨਹੀਂ ਹੁੰਦਾ ਹੈ। ਇਸ ਤੋਂ ਪਹਿਲਾਂ 9 ਅਤੇ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਦੀ ਵਜ੍ਹਾ ਕਰਕੇ ਦੋ ਦਿਨ ਸਕੂਲ ਅਤੇ ਕਾਲਜ ਵਿੱਚ ਛੁੱਟੀ ਕੀਤੀ ਗਈ ਸੀ ਜਦਕਿ ਬੋਰਡ ਅਤੇ ਨਿਗਮ ਵਿੱਚ 10 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ।