ਬਿਉਰੋ ਰਿਪੋਰਟ – ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨਾਲ ਸੰਬੰਧਿਤ ਇਤਹਾਸਕ ਗੁਰਦੁਆਰਾ ਕੰਧ ਸਾਹਿਬ ਬਟਾਲਾ ਦੇ ਇਤਿਹਾਸਕ ਗੁਰੂ ਘਰ ਦੀਆਂ ਲੋੜੀਂਦੀਆਂ ਉਸਾਰੀਆਂ ਦੀ ਕਾਰ-ਸੇਵਾ ਆਰੰਭੀ ਜਾ ਰਹੀ ਹੈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਜਿਸ ਦਾ ਟੱਪ ਲਾ ਕੇ ਸੇਵਾ ਆਰੰਭੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਕਾਰ-ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਜਸਬੀਰ ਕੌਰ ਜੱਫਰਵਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ, ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ – ਪੰਜਾਬ ਵਿੱਚ DSR ਤਕਨੀਕ ਨਾਲ ਝੋਨੇ ਦੀ ਬਿਜਾਈ ਸ਼ੁਰੂ ! ਕਿਸਾਨਾਂ ਨੂੰ ਮਿਲਣਗੇ ਇੰਨੇ ਵਾਧੂ ਰੁਪਏ