India Manoranjan Punjab

ਦਿਲਜੀਤ ਤੋਂ ਬਾਅਦ ਕਰਨ ਔਜਲਾ ਤੇ ਬਾਦਸ਼ਾਹ ਲਾਉਣਗੇ ਅੰਬਾਨੀਆਂ ਦੇ ਵਿਆਹ ’ਚ ਰੌਣਕਾਂ

12 ਜੁਲਾਈ ਨੂੰ ਰਿਲਾਇੰਸ ਇੰਡਸਟ੍ਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਪੁੱਤਰ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਵਿਆਹ ਦੇ ਬੰਧਨ ਵਿੱਚ ਬੱਝਣਗੇ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਤੇ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀਆਂ ਹਨ।

ਕੱਲ੍ਹ ਯਾਨੀ 5 ਜੁਲਾਈ ਨੂੰ ਮੁੰਬਈ ਵਿੱਚ ਇੱਕ ਸ਼ਾਨਦਾਰ ਸੰਗੀਤ ਸਮਾਰੋਹ ਰੱਖਿਆ ਗਿਆ ਹੈ। ਇਹ ਸਮਾਰੋਹ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਦੇ ਗ੍ਰਾਂਡ ਥੀਏਟਰ ਵਿੱਚ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ।

ਪਿੰਕਵਿਲਾ ਦੀ ਰਿਪੋਰਟ ਮੁਤਾਬਕ ਇਸ ਸੰਗੀਤ ਵਿੱਚ ਕਈ ਵਿਸ਼ੇਸ਼ ਪ੍ਰੋਗਰਾਮ ਹੋਣਗੇ ਜਿਸ ਵਿੱਚ ਪੰਜਾਬੀ ਗਾਇਕ ਕਰਨ ਔਜਲਾ ਤੇ ਬਾਦਸ਼ਾਹ ਵੀ ਰੌਕਾਂ ਲਾਉਣਗੇ। ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਰੂਨੋ ਮਾਰਸ ਵੀ ਸਮਾਗਮ ਵਿੱਚ ਪਰਫਾਰਮ ਕਰਨਗੇ।

ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਬਾਅਦ ਵੀ 14 ਜੁਲਾਈ ਤੱਕ ਰਸਮਾਂ ਹੋਣਗੀਆਂ। 12 ਜੁਲਾਈ ਨੂੰ ਵਿਆਹ ਤੋਂ ਬਾਅਦ 13 ਜੁਲਾਈ ਨੂੰ ਸ਼ੁਭ ਆਸ਼ੀਰਵਾਦ ਸਮਾਰੋਹ ਅਤੇ 14 ਜੁਲਾਈ ਨੂੰ ਵਿਆਹ ਦੀ ਰਿਸੈਪਸ਼ਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ – ਕਾਂਗਰਸੀ ਵਿਧਾਇਕ ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ