Punjab

ਕਰਨੈਲ ਸਿੰਘ ਪੰਜੋਲੀ ਨੇ ਕੀਤਾ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ

‘ਦ ਖ਼ਾਲਸ ਬਿਊਰੋ : ਐਸਜੀਪੀਸੀ ਦੇ ਸਕੱਤਰ ਜਨਰਲ ਕਰਨੈਲ ਸਿੰਘ ਪੰਜੋਲੀ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫ਼ਸੋਸ ਕਰਨ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ  ਸਿੱਧੂ ਮੂਸਾਵਾਲਾ ਦੇ ਪਰਿਵਾਰ ਨਾਵ ਦੁੱਖ ਸਾਂਝਾ ਕੀਤਾ। ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਏ ਉਨ੍ਹਾਂ ਨੇ ਕਿਹਾ ਕਿ   ਐਸਜੀਪੀਸੀ ਨੇ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਕਮੇਟੀ ਨੇ ਭੋਗ ਮੌਕੇ ਪ੍ਰਬੰਧ ਕਰਨ ਦੀ ਪੇਸ਼ਕਸ਼ ਕੀਤੀ ਸੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ  ਰਸਦ ਦਾ ਸਾਰਾ ਪ੍ਰਬੰਧ ਖੁਦ ਪਰਿਵਾਰ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਭਾਵੇਂ ਸਿੱਧੂ ਇੱਕ ਗੀਤਕਾਰ ਸੀ ਪਰ ਜਿਵੇਂ ਉਸ ਨੇ ਸਿਰ ‘ਤੇ ਦਸਤਾਰ ਸਜਾ ਕੇ ਸਿੱਖੀ ਨੂੰ ਪ੍ਰਮੋਟ ਕੀਤਾ ਹੈ ਇਸ ਤੋਂ ਅੱਜ ਨੌਜਵਾਨਾਂ ਅਤੇ ਹੋਰ ਪੰਜਾਬੀ ਗਾਇਕਾਂ ਨੂੰ ਸਿੱਖਿਆ ਲੈਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੇ ਪੰਜਾਬੀ ਮਾਂ ਬੋਲੀ ਨੂੰ ਵਿਦੇਸ਼ਾਂ ਤੱਕ ਪਹੁੰਚਾਇਆ।

ਉਨਾਂ ਨੇ ਕਿਹਾ ਕਿ ਸਿੱਧੂ ਦੀ ਮੌਤ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ  ਸਿੱਧੂ ਦੇ ਕਾਤਲਾਂ ਨੂੰ ਜਲਦ ਫੜ੍ਹਿਆਂ ਜਾਣਾ ਚਾਹੀਦਾ ਅਤੇ ਉਹਨਾਂ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਣੀ ਚਾਹੀਦੀ ਹੈ।