The Khalas Tv Blog Punjab ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਤਾ ਅਸਤੀਫ਼ਾ
Punjab

ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਬ ਉੱਚ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੌਦਾ ਸਾਧ ਮੁਆਫੀਆਂ ਦਿੱਤੀਆਂ ਹਨ ਅਤੇ ਉਥੇ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ।

ਉਨ੍ਹਾਂ ਨੇ ਕਿਹਾ ਹੈ ਕਿ ਪੰਥ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਰਾਜ਼ਗੀ ਸੀ ਕਿ 2 ਦਸੰਬਰ ਦੇ ਫੈਸਲੇ ਤੋਂ ਬਾਅਦ ਜਥੇਦਾਰਾਂ ਨੂੰ ਲਾਂਭੇ ਕਰ ਦਿੱਤਾ ਗਿਆ।

ਉਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ ਅਤੇ ਰਾਜਨੀਤਿਕ ਲੀਡਰ ਆਪਣੀਆਂ ਸ਼ਕਤੀਆਂ ਨਹੀਂ ਛੱਡਣਾ ਚਾਹੁੰਦੇ। ਇਸਦੇ ਨਾਲ ਹੀ ਉਨ੍ਹਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਅਕਾਲੀ ਦਲ ਦਾ ਕਾਂਗਰਸ ਨਾਲ ਵੀ ਹੋ ਗਠਜੋੜ ਸਕਦਾ ਹੈ

 

 

Exit mobile version