India Punjab

ਕਰਨਾਟਕਾ ਮਾ ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

‘ਦ ਖ਼ਾਲਸ ਬਿਊਰੋ : ਕਰਨਾਟਕਾ ਦੇ ਮੰਗਲੁਰੂ ’ਚ ਛੇ ਸਾਲਾ ਸਿੱਖ ਲੜਕੇ ਨੂੰ ਦਸਤਾਰ ਕਾਰਨ ਇਕ ਸਕੂਲ ਵੱਲੋਂ ਦਾਖਲਾ ਨਾ ਦੇਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾ ਮਲੇ ਦੀ ਸ ਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਰਨਾਟਕਾ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ, ਜਿਸ ਨੂੰ ਬਰ ਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਕਰਨਾਟਕਾ ਅੰਦਰ ਅਜਿਹੇ ਸਿੱਖ ਮਸ ਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦ ਹੀ ਉਥੋਂ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਹ ਵਰਤਾਰਾ ਦੇਸ਼ ਦੇ ਸੰਵਿਧਾਨ ਦੀ ਉਲੰ ਘਣਾ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਹਰ ਇਕ ਨੂੰ ਧਾਰਮਿਕ ਅਜ਼ਾਦੀ ਦਿੰਦਾ ਹੈ। ਉਨ੍ਹਾਂ ਨੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਸੂਬੇ ਅੰਦਰ ਸਿੱਖਾਂ ਵਿਰੁੱ ਧ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਠੋ ਸ ਕਦਮ ਚੁੱਕਣ ਲਈ ਕਿਹਾ ਹੈ। ਦੱਸ ਦਈਏ ਕਿ  ਕਰਨਾਟਕਾ ਦੇ ਇੱਕ ਸਕੂਲ ਵਿੱਚ ਛੇ ਸਾਲ ਦੇ ਸਿੱਖ ਬੱਚੇ ਨੂੰ ਪੱਗ ਬੰਨਣ ਦੇ ਕਾਰਨ ਸਕੂਲ ਵਿੱਚ ਦਾਖਲ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ। ਸਿੱਖ ਬੱਚਾ ਆਪਣੇ ਮਾਤਾ ਪਿਤਾ ਨਾਲ ਕਰਨਾਟਕਾ ਦੇ ਮੰਗਲੁਰੂ ਦੇ ਇੱਕ ਸਕੂਲ ਵਿੱਚ ਦਾਖ਼ਲਾ ਲੈਣ ਗਿਆ ਤਾਂ ਸਕੂਲ ਦੇ ਅਧਿਕਾਰੀਆਂ ਨੇ ਇਹ ਕਹਿ ਕਿ ਦਾਖ਼ਲਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਸਕੂਲ ਵਿੱਚ ਕਿਸੇ ਵੀ ਧਾਰਮਿਕ ਚਿੰਨ ਪਹਿਨਣ  ਦੀ ਆਗਿਆ ਨਹੀਂ ਹੈ।