India

ਕਰਨਾਟਕ ਸਰਕਾਰ ਯੂਕਰੇਨ ‘ਚ ਮ ਰੇ ਭਾਰਤੀ ਵਿਦਿਆਰਥੀ ਦੀ ਲਾ ਸ਼ ਲਿਆਵੇਗੀ ਭਾਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਨੇ ਯੂਕਰੇਨ ਵਿੱਚ ਮ ਰੇ ਹਾਵੇਰੀ ਜ਼ਿਲ੍ਹੇ ਦੇ ਵਿਦਿਆਰਥੀ ਨਵੀਨ ਸ਼ੇਖਰੱਪਾ ਦੇ ਪਿਤਾ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵੀਨ ਦੀ ਲਾ ਸ਼ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਬੋਮਈ ਨੇ ਜਾਣਕਾਰੀ ਦਿੱਤੀ ਕਿ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਇਸ ਮੁੱਦੇ ‘ਤੇ ਗੱਲਬਾਤ ਚੱਲ ਰਹੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਯੂਕਰੇਨ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌ ਤ ‘ਤੇ ਦੁੱ ਖ ਪ੍ਰਗਟ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਦੀ ਬਜਾਏ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ‘ਤੇ ਧਿਆਨ ਦੇਣ। ਅਧੀਰ ਰੰਜਨ ਚੌਧਰੀ ਨੇ ਟਵੀਟ ਕੀਤਾ ਕਿ ਯੂਕਰੇਨ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਹੈਰਾਨ ਕਰਨ ਵਾਲੀ ਮੌ ਤ ਤੋਂ ਸ ਦਮੇ ਵਿੱਚ ਅਤੇ ਦੁਖੀ ਹਾਂ। ਨਰਿੰਦਰ ਮੋਦੀ ਨੂੰ ਚੋਣਾਂ ਦੀ ਬਜਾਏ ਯੁੱਧਗ੍ਰਸਤ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਯੂਕਰੇਨ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਪੂਰਾ ਦੇਸ਼ ਭਾਰਤ ਦੇ ਬੇਸਹਾਰਾ ਵਿਦਿਆਰਥੀਆਂ ਦੇ ਨਾਲ ਖੜ੍ਹਾ ਹੈ।